ਅੰਮ੍ਰਿਤਸਰ, 6 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ 8 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪਿੰਡ ਖਰਲ ਖ਼ੁਰਦ ਵਿਖੇ ਅੱਜ ਸਵੇਰੇ ਬੱਚੇ ਨੂੰ ਅਵਾਰਾ ਕੁੱਤਿਆ ਨੇ ਖਾ ਲਿਆ। ਪਿੰਡ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਛੋਟੀ ਬੱਚੀ ਨੂੰ ਕੁੱਤਿਆਂ ਵਲੋਂ ਨੋਚ ਨੋਚ ਕੇ ਮਾਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡੀ ਲੜਕੀ 8 ਸਾਲਾ ਸਲੋਨੀ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ, ਅੱਜ ਸਵੇਰੇ 7:30 ਵਜੇ ਬਾਹਰ ਚਲੀ ਗਈ। ਜਦੋਂ ਉਹ ਕੁਝ ਸਮਾਂ ਘਰ ਵਾਪਸ ਨਾ ਆਈ ਤਾਂ ਉਸ ਦੀ ਭਾਲ ਖ਼ੇਤਾਂ ਵਿਚ ਕੀਤੀ ਗਈ, ਜਿਥੇ ਉਹ ਕੁੱਤਿਆਂ ਵਲੋਂ ਬੁਰੀ ਤਰ੍ਹਾਂ ਨੋਚੀ ਹੋਈ ਪਈ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਟਾਂਡਾ ਵਿਖੇ ਲੈ ਕੇ ਗਏ, ਜਿੱਥੇ ਉਸਦੀ ਮੌਤ ਹੋ ਗਈ।

Spread the love