ਅੰਮ੍ਰਿਤਸਰ, 21 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਸਮੇਤ 10 ਰੌਂਦ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹਥਿਆਰਾਂ/ਗੋਲਾ ਬਾਰੂਦ ਦੀ ਖੇਪ ਅੱਗੇ ਵੰਡਣ ਲਈ ਮਿਲੀ ਸੀ।

ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸੰਬੰਧਾ ਦਾ ਪਤਾ ਕਰਨ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚ ਡਰੱਗਜ਼, ਗੈਰਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਲਗਾਤਾਰ ਕਾਰਵਾਈ ਜਾਰੀ ਰਹੇਗੀ।

Spread the love