ਮੋਹਾਲੀ, 14 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆ ਕੇ ਲੋਕੀ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਦੀ ਤਰ੍ਹਾਂ ਹੀ ਅੱਜ ਵੀ ਜਾਰੀ ਰਿਹਾ, ਅੱਜ ਮਨਜੀਤ ਕੌਰ ਸਰਪੰਚ ਚੱਪੜਚਿੜੀ ਖੁਰਦ ਅਤੇ ਸੈਕਟਰ 94 ਮੋਹਾਲੀ ਦੇ ਪ੍ਰਧਾਨ ਸੰਦੀਪ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਦੇ ਵਿੱਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ. ਜਿਨ੍ਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਜੀ ਆਇਆਂ ਨੂੰ ਆਖਿਆ, ਇਸ ਮੌਕੇ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਿਸ ਤਰ੍ਹਾਂ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ, ਉਹ ਅਗਾਂਹ ਵੀ ਜਾਰੀ ਰਹੇਗਾ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵੱਡਾ ਵਾਧਾ ਹੁੰਦਾ ਜਾ ਰਿਹਾ ਹੈ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਵਾ ਚਾਰ ਸਾਲ ਦੀ ਕਾਰਗੁਜ਼ਾਰੀ ਦੇ ਚਲਦਿਆਂ ਹੋ ਰਿਹਾ ਹੈ,ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਦਿੱਲੀ ਇੱਛਾ ਹੈ ਕਿ ਉਹ ਲੋਕਾਂ ਦੇ ਮਸਲੇ ਸਮੇਂ ਸਿਰ ਹੱਲ ਕਰਨ ਅਤੇ ਇਸੇ ਦ੍ਰਿੜ- ਇੱਛਾ ਸ਼ਕਤੀ ਨੂੰ ਆਪਣੇ ਜਹਿਨ ਵਿੱਚ ਵਸਾ ਕੇ ਮੋਹਾਲੀ ਹਲਕੇ ਸਮੇਤ ਪੰਜਾਬ ਭਰ ਦੇ ਵਿੱਚ ਲੋਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਇਹਨਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਹਿਮ ਨੇਤਾਗਣ ਵੀ ਸ਼ਾਮਿਲ ਹਨ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੇ ਲੋਕੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਘੁਟਨ ਮਹਿਸੂਸ ਕਰ ਰਹੇ ਸਨ, ਉਹਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਦਾ ਮਨ ਬਣਾ ਰੱਖਿਆ ਹੈ, ਅਤੇ ਇਹ ਰੁਝਾਨ ਵੀ ਸ਼ੁਰੂ ਹੋ ਚੁੱਕਾ ਹੈ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚ ਜਿਹੜੇ ਲੋਕੀ ਸ਼ਾਮਿਲ ਹੋ ਰਹੇ ਹਨ, ਉਹਨਾਂ ਦਾ ਮਾਣ- ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਪਾਰਟੀ ਦੇ ਵਿੱਚ ਉਹਨਾਂ ਨੂੰ ਅਹਿਮ ਜਿੰਮੇਵਾਰੀੀਆਂ ਸੌਂਪੀਆਂ ਜਾਣਗੀਆਂ, ਤਾਂ ਕਿ ਉਹ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਥਾਰ ਕਰ ਸਕਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀਆਂ ਸਰਕਾਰ ਦੀਆਂ ਨੀਤੀਆ ਨੂੰ ਲੋਕਾਂ ਤੱਕ ਪਹੁੰਚਾ ਸਕਣ, ਇਸ ਮੌਕੇ ਤੇ ਸਰਪੰਚ ਮਨਜੀਤ ਕੌਰ ਚੱਪੜਚਿੜੀ ਖੁਰਦ , ਸੰਦੀਪ ਸਿੰਘ ਸੰਧੂ ਸੈਕਟਰ 94 ਸਮੇਤ ਹਰਦੀਪ ਸਿੰਘ,ਸਿਮਰਤ ਪਾਲ ਸਿੰਘ, ਨੇਹਾ ਸੈਣੀ, ਨਵਦੀਪ ਸੈਣੀ, ਕਿਰਤਪਾਲ ਸਿੰਘ, ਜਸਕਰਨ ਸਿੰਘ ਵੀ ਸ਼ਾਮਿਲ ਹਨ।

Spread the love