ਚੰਡੀਗੜ੍ਹ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਚਾਰਟਰਡ ਅਕਾਊਂਟੈਂਟ (CA) ਦੇ ਘਰ ਛਾਪਾ ਮਾਰਿਆ ਗਿਆ ਹੈ। ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਸੀਏ ਦੇ ਘਰ ਅੱਜ ਸਵੇਰੇ ਹੀ ਈਡੀ ਪਹੁੰਚੀ। ਈਡੀ ਦੇ ਟੀਮ ਨੇ ਉਸ ਥਾਂ ਪਹੁੰਚੀ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤਾ। ਖਬਰਾਂ ਮੁਤਾਬਕ ਈਡੀ ਨੇ ਪੰਜਾਬ ਭਰ ਵਿੱਚ ਕਈ ਹੋਰ ਥਾਵਾਂ ‘ਤੇ ਵੀ ਛਾਪੇ ਮਾਰੇ ਹਨ।

ਆਮ ਆਦਮੀ ਪਾਰਟੀ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਨੇ ਸੋਸਲ ਮੀਡੀਆ ਉਤੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਕੇਜਰੀਵਾਲ ਨੇ ਕਿਹਾ, ‘ਈਡੀ ਪਾਰਟੀ ਅੱਜ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ ਉਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ – ਘਬਰਾਉਣ ਦੀ ਕੋਈ ਗੱਲ ਨਹੀਂ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।

Spread the love