ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੂਨ:

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਸਾਦਾ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਜੇ ਕੁਮਾਰ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੰਜੇ ਕੁਮਾਰ ਨੇ ਬਤੌਰ ਚੋਣ ਤਹਿਸੀਲਦਾਰ ਪਿਛਲੇ ਅੱਠ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਚੋਣ ਪ੍ਰਬੰਧਨ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਕੁਸ਼ਲਤਾ ਅਤੇ ਸਮਰਪਣ ਨਾਲ ਨਿਭਾਇਆ ਹੈ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਵੀ ਸੰਜੇ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ, ਚੋਣ ਕਾਨੂੰਨਗੋ ਸੁਰਿੰਦਰ ਕੁਮਾਰ, ਵਰੁਣ, ਜਗਤਾਰ ਸਿੰਘ ਅਤੇ ਸਮੂਹ ਚੋਣ ਅਮਲੇ ਨੇ ਵੀ ਸੰਜੇ ਕੁਮਾਰ ਨੂੰ ਮੁਬਾਰਕਾਂ ਦਿੱਤੀਆਂ।ਇਸ ਮੌਕੇ ਸੰਜੇ ਕੁਮਾਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਵਧੀਕ ਡਿਪਟੀ ਕਮਿਸ਼ਨਰ ਅਤੇ ਸਮੂਹ ਚੋਣ ਅਮਲੇ ਦਾ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ, ਮਾਰਗਦਰਸ਼ਨ ਅਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।

Spread the love