ਨਵੀਂ ਦਿੱਲੀ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਜ ਸਭਾ ਦੀਆਂ 24 ਖਾਲੀ ਹੋ ਰਹੀਆਂ ਸੀਟਾਂ ਲਈ ਚੋਣਾਂ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਅੱਜ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ 10 ਸੂਬਿਆਂ ਦੀਆਂ 24 ਸੀਟਾਂ ਉਤੇ 18 ਜੂਨ ਨੂੰ ਵੋਟਾਂ ਪੈਣਗੀਆਂ।

ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਮੁਤਾਬਕ ਇਕ ਜੂਨ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ, 8 ਜੂਨ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ। 9 ਜੂਨ ਨੂੰ ਨਾਮਜ਼ਦਗੀ ਦੀ ਜਾਂਚ ਹੋਵੇਗੀ, 11 ਜੂਨ ਨੂੰ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਜੇਕਰ ਜ਼ਰੂਰੀ ਹੋਈ ਤਾਂ 18 ਜੂਨ ਨੂੰ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 18 ਜੂਨ ਨੂੰ ਹੀ ਗਿਣਤੀ ਹੋਵੇਗੀ ਅਤੇ 20 ਜੂਨ ਤੱਕ ਰਾਜ ਸਭਾ ਦੀ ਚੋਣ ਨੂੰ ਪੂਰਾ ਕਰ ਲਿਆ ਜਾਵੇਗਾ।

ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਵਿੱਚ 4-4 ਸੀਟਾਂ ਖਾਲੀ ਹੋ ਰਹੀਆਂ ਹਨ। ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਤਿੰਨ ਤਿੰਨ ਸੀਟਾਂ ਖਾਲੀ ਹੋ ਰਹੀਆਂ ਹਨ। ਮਣੀਪੁਰ, ਮੇਘਾਲਿਆ, ਅਰੁਣਚਲ ਪ੍ਰਦੇਸ਼ ਅਤੇ ਝਾਰਖੰਡ ਵਿੱਚ 1-1 ਸੀਟ ਖਾਲੀ ਹੋ ਰਹੀ ਹੈ। ਇਸ ਤੋਂ ਇਲਾਵਾ ਝਾਰਖੰਡ, ਤਾਮਿਲਨਾਡੂ ਅਤੇ ਮਹਾਰਾਸ਼ਟਰ ਵਿਚ 1-1 ਸੀਟ ਉਤੇ ਉਪ ਚੋਣ ਵੀ ਹੋ ਸਕਦੀ ਹੈ। ਕਾਂਗਰਸ ਦੇ ਪ੍ਰਧਾਨ ਖੜਗੇ, ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵੇਗੌੜਾ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ, ਕੇਂਦਰੀ ਮੰਤਰੀ ਜਾਰਜ ਕੂਰੀਅਨ ਅਤੇ ਰਵਨੀਤ ਸਿੰਘ ਬਿੱਟੂ ਦਾ ਕਾਰਜਕਾਲ ਖਤਮ ਹੋ ਰਿਹਾ ਹੈ।

Spread the love