ਚੰਡੀਗੜ੍ਹ, 20 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਭਰ ਸਮੇਤ ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਚਲਦੀ ਲੂ ਨੇ ਪੰਜਾਬ ਨੂ ਲਪੇਟ ਵਿੱਚ ਲਿਆ ਹੋਇਆ ਹੈ। ਸੂਬੇ ਵਿੱਚ ਪਾਰਾ 47 ਡਿਗਰੀ ਤੋਂ ਟੱਪ ਚਿਲਆ ਹੈ। ਬੀਤੇ ਕੱਲ੍ਹ ਫਰੀਦਕੋਟ ਵਿੱਚ ਤਾਪਮਾਨ 47.3 ਡਿਗਰੀ ਤੋਂ ਉਪਰ ਗਰਮ ਰਿਹਾ ਹੈ। ਬਠਿੰਡਾ ਵਿੱਚ ਤਾਪਮਾਨ 45.9 ਡਿਗਰੀ ਅਤੇ ਪਟਿਆਲਾ ਵਿੱਚ 45.3  ਡਿਗਰੀ ਤੋਂ ਉਪਰ ਚਲਿਆ ਗਿਆ। ਮੌਸਮ ਵਿਭਾਗ ਵੱਲੋਂ 9 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਕੀਤਾ ਗਿਆ ਹੈ, ਬਾਕੀ ਜਿਲ੍ਹਿਆਂ ਵਿੱਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਚੰਡੀਗੜ੍ਹ ‘ਚ ਵੀ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਦਿਨ ਯਾਨੀ ਕਿ 21 ਮਈ ਨੂੰ ਵੀ ਸੂਬੇ ਦੇ ਇਨ੍ਹਾਂ ਹੀ 9 ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਤੇ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ। 22 ਮਈ ਨੂੰ ਪਠਾਨਕੋਟ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਪਠਾਨਕੋਟ ‘ਚ ਲੂ ਦਾ ਯੈਲੋ ਅਲਰਟ ਹੈ। 23 ਮਈ ਨੂੰ ਵੀ ਪਠਾਨਕੋਟ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Spread the love