ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦਾ ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਚਿੰਤਾਜਨਕ ਪੱਧਰ ਤੇ ਹੇਠਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ ਅਤੇ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਸੁਹਾਣਾ)ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਲਵਰਿੰਦਰ ਸਿੰਘ ਮੁੰਡੀ, ਪਿੰਡ ਸਿੱਲ ਨੇ ਆਪਣੇ ਖੇਤਾਂ ਵਿੱਚ ਤੱਰ-ਵਤੱਰ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ। ਇਸ ਤੱਰ-ਵਤੱਰ ਵਿਧੀ ਨਾਲ ਝੋਨੇ ਨੂੰ ਪਹਿਲਾ ਪਾਣੀ 21 ਦਿਨ ਤੇ ਲਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਸ ਨਾਲ 15-20% ਪਾਣੀ ਦੀ ਬਚਤ ਹੁੰਦੀ ਹੈ ਅਤੇ 10- 12% ਜ਼ਿਆਦਾ ਰੀਚਾਰਜ ਹੁੰਦਾ ਹੈ, ਜਿਸ ਨਾਲ ਜਮੀਨੀ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਤੋਂ ਬਚਤ ਹੁੰਦੀ ਹੈ।

ਲਵਰਿੰਦਰ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਕਾਰਨ ਮਜਦੂਰਾਂ ਦੀ ਲੋੜ ਬਹੁਤ ਘੱਟ ਪੈਂਦੀ ਹੈ ਅਤੇ ਅਗਲੀ ਫਸਲ ਕਣਕ ਦਾ ਝਾੜ ਵੀ ਵੱਧ ਨਿਕਲਦਾ ਹੈ। ਉਨਾਂ ਪਾਸ ਸਿੱਧੀ ਬਿਜਾਈ ਦੀ ਨਵੀਨਤਮ ਅਡਵਾਂਸ ਸਪਿੱਟ ਸੀਡਰ ਮਸ਼ੀਨ ਮੌਜੂਦ ਹੈ। ਸੋ ਜਿਸ ਕਿਸੇ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕਿਰਾਏ ਤੇ ਕਰਵਾਉਣੀ ਹੋਵੇ, ਉਹ ਉਨ੍ਹਾਂ ਦੇ ਮੋਬਾਇਲ ਨੰ 9876647049 ਤੇ ਸੰਪਰਕ ਕਰ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵਿਭਾਗ ਪਾਸ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਤਾਂ ਜੋ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਸਕੇ।

Spread the love