ਲੁਧਿਆਣਾ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਲੁਧਿਆਣਾ ਵਿੱਚ ਇਕ ਪਿਤਾ ਨੇ ਗੋਲੀਆਂ ਮਾਰ ਕੇ ਆਪਣੇ ਇਕਲੌਤੇ ਪੁੱਤ ਦਾ ਕਤਲ ਕਰਨ ਤੋਂ ਬਾਅਦ ਖੁਦ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਨਿਊ ਅਗਰ ਨਗਰ ਇਲਾਕੇ ਬੀਤੇ ਦੇਰ ਰਾਤ ਨੂੰ ਇਕ ਸੇਵਾਮੁਕਤ ਫ਼ੌਜੀ ਨੇ ਪਹਿਲਾਂ ਆਪਣੇ ਪੁੱਤਰ ਦਾ ਕਤਲ ਕਰ ਦਿੱਤਾ, ਬਾਅਦ ਵਿੱਚ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕਾਂ ਦੀ ਪਹਿਚਾਣ ਸੇਵਾਮੁਕਤ ਫ਼ੌਜੀ ਸੁਰਿੰਦਰ ਸਿੰਘ ਅਤੇ ਉਸ ਦੇ ਪੁੱਤਰ ਗੁਰਸ਼ਰਨ ਸਿੰਘ ਉਰਫ਼ ਗਿੰਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਸਿੰਘ ਦੀ ਪਤਨੀ ਦੀ ਮੌਤ ਤੋਂ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਸੀ, ਪ੍ਰੰਤੂ ਉਸਦਾ ਪੁੱਤਰ ਗੁਰਸ਼ਰਨ ਲਗਾਤਾਰ ਵਿਰੋਧ ਕਰ ਰਿਹਾ ਸੀ। ਬੀਤੇ ਰਾਤ ਨੂੰ ਆਪਸੀ ਹੋਈ ਬਹਿਸ ਨੇ ਖੂਨੀ ਰੂਪ ਧਾਰਨ ਕਰ ਲਿਆ। ਸੁਰਿੰਦਰ ਸਿੰਘ ਨੇ ਆਪਣੀ ਲਾਇਸੰਸੀ 12 ਬੋਰ ਦੀ ਦੋਨਾਲੀ ਬੰਦੂਕ ਨਾਲ ਗਲੀ ਵਿੱਚ ਦੌੜਾ ਕੇ ਪੁੱਤ ’ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹੋਣ ਕਾਰਨ ਗੁਰਸ਼ਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੁਝ ਸਮੇਂ ਬਾਅਦ ਹੀ ਮੁਲਜ਼ਮ ਪਿਤਾ ਨੇ ਘਰ ’ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਗੁਆਂਢੀਆਂ ਨੇ ਖ਼ੂਨ ਨਾਲ ਲੱਥਪੱਥ ਗੁਰਸ਼ਰਨ ਅਤੇ ਤੜਫ ਰਹੇ ਸੁਰਿੰਦਰ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਗੁਰਸ਼ਰਨ ਡਰਾਈਵਰ ਸੀ ਅਤੇ ਉਸ ਦੀਆਂ ਦੋਵੇਂ ਭੈਣਾਂ ਵਿਦੇਸ਼ ਵਿੱਚ ਰਹਿੰਦੀਆਂ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Spread the love