Prime Asia News

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ : ਸੌਂਦ
ਚੰਡੀਗੜ੍ਹ, 14 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ ‘ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ।
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ ‘ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉਲੀਕੀ ਗਈ ਹੈ ਅਤੇ ਇਹ ਸਮਾਗਮ ਸਾਲ ਭਰ ਜਾਰੀ ਰਹਿਣਗੇ, ਜਿਨ੍ਹਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਅਤੇ ਵਿਸ਼ਵ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਧਾਰਮਿਕ, ਵਿਦਿਅਕ ਅਤੇ ਵਾਤਾਵਰਣ ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤੇ ਗਏ ਹਨ।
ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਸਕੂਲ ਪੱਧਰੀ ਮੁਕਾਬਲਿਆਂ ਤੋਂ ਇਲਾਵਾ 13,000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀਆਂ ਡਾਕੂਮੈਂਟਰੀ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਵਿਰਾਸਤ ‘ਤੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ, ਜਦੋਂ ਕਿ ਅਗਸਤ ਤੋਂ ਨਵੰਬਰ ਦਰਮਿਆਨ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਕਰਵਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਜੀ ਬਗੀਚੀਆਂ ਸਥਾਪਤ ਕੀਤੀਆਂ ਜਾਣਗੀਆਂ, 6.50 ਲੱਖ ਬੂਟੇ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਅਗਸਤ ਮਹੀਨੇ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ “ਰਨ ਫਾਰ ਇਕੁਐਲਿਟੀ” ਮੈਰਾਥਨ ਅਤੇ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸਾਈਕਲ ਰੈਲੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੰਡੇ ਜਾਣਗੇ।
ਧਾਰਮਿਕ ਸਮਾਗਮਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਤੋਂ 8 ਅਕਤੂਬਰ ਦਰਮਿਆਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਚਾਰ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ 9 ਤੋਂ 11 ਅਕਤੂਬਰ, 2026 ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਸ਼ਾਨਦਾਰ ਰਾਜ ਪੱਧਰੀ ਸਮਾਗਮ ਨਾਲ ਸੰਪੰਨ ਹੋਣਗੇ।
ਪਹਿਲੇ ਦਿਨ (9 ਅਕਤੂਬਰ) ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਜੀ ਦੀ ਬਾਣੀ ‘ਤੇ ਕਾਨਫਰੰਸ ਕਰਵਾਈ ਜਾਵੇਗੀ।
ਸ਼ਰਧਾਲੂਆਂ ਲਈ 10 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ‘ਤੇ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ ਸ਼ਾਨਦਾਰ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਕਰਵਾਏ ਜਾਣਗੇ।
ਆਖਰੀ ਦਿਨ, 11 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ ਇੱਕ ਹੋਰ 3ਡੀ ਪ੍ਰੋਜੈਕਸ਼ਨ ਅਤੇ ਸ਼ਾਨਦਾਰ ਡਰੋਨ ਸ਼ੋਅ ਹੋਵੇਗਾ।
ਇਨ੍ਹਾਂ ਸਮਾਗਮਾਂ ਨੂੰ ਮੁੱਖ ਆਕਰਸ਼ਣ ਦੱਸਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਧੁਨਿਕ ਤਕਨਾਲੋਜੀ ਅਤੇ ਸਾਰਥਕ ਜਨਤਕ ਸ਼ਮੂਲੀਅਤ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾਵਾਦੀ ਆਦਰਸ਼ਾਂ ਅਤੇ ਅਧਿਆਤਮਿਕ ਸਿੱਖਿਆਵਾਂ ਨਾਲ ਜੁੜ ਸਕੇ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਜਾਹੋ-ਜਲਾਲ ਨਾਲ ਮਨਾਉਣ ਲਈ ਵਚਨਬੱਧ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੁਆਰਾ ਦਿੱਤਾ ਗਿਆ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਮਨੁੱਖੀ ਮਾਣ-ਸਨਮਾਨ ਦਾ ਸਰਵ-ਵਿਆਪਕ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।

ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਵੀ ਮੌਜੂਦ ਸਨ।

The post ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ : ਸੌਂਦ appeared first on Prime Asia News.

ਕਪੂਰਥਲਾ ’ਚ ਤਿੰਨ ਬੱਚਿਆਂ ਸਮੇਤ ਮਾਂ ਨੇ ਖਾਂਦਾ ਜ਼ਹਿਰ
ਕਪੂਰਥਲਾ, 14 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕਪੂਰਥਲਾ ਵਿਚੋਂ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਾਂ ਨੇ ਆਪਣੇ ਤਿੰਨ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਹ ਘਟਨਾ ਪਿੰਡ ਮਲੂ ਕਾਦਰਾਬਾਦ ਵਿੱਚ ਵਾਪਰੀ। ਇਸ ਘਟਨਾ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਲਵਕੁਸ਼ ਕੁਮਾਰ ਰੋਜ਼ਾਨਾਂ ਦੀ ਤਰ੍ਹਾਂ ਰਾਤ ਨੂੰ ਖੇਤਾਂ ਵਿਚੋਂ ਕੰਮ ਕਰਨ ਤੋਂ ਬਾਅਦ ਘਰ ਵਾਪਸ ਆਇਆ ਤਾਂ ਦੇਖਿਆ ਕਿ ਤਿੰਨੇ ਬੱਚੇ ਧਰਤੀ ਉਤੇ ਬੇਹੋਸ਼ ਪਏ ਸਨ ਅਤੇ ਪਤਨੀ ਸੰਤੋਸ਼ ਦੇਵੀ ਉਲਟੀਆਂ ਕਰ ਰਹੀ ਸੀ। ਉਸ ਨੇ ਤੁਰੰਤ 108 ਉਤੇ ਐਬੂਲੈਂਸ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਐਂਬੂਲੈਂਸ ਰਾਹੀਂ ਸਾਰਿਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਕਪੂਰਥਲਾ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ 6 ਸਾਲ ਦੀ ਧੀ ਖੁਸ਼ੀ ਦੀ ਮੌਤ ਹੋ ਗਈ। ਜਦੋਂ ਕਿ ਇਕ ਧੀ ਤੇ ਇਕ ਪੁੱਤ ਅਤੇ ਪਤਨੀ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਭੇਜ ਦਿੱਤਾ ਗਿਆ। ਸਾਰਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੁਲਿਸ ਦੀ ਟੀਮ ਮੌਕੇ ਉਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

The post ਕਪੂਰਥਲਾ ’ਚ ਤਿੰਨ ਬੱਚਿਆਂ ਸਮੇਤ ਮਾਂ ਨੇ ਖਾਂਦਾ ਜ਼ਹਿਰ appeared first on Prime Asia News.

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਇਸ ਖੇਪ ਦੀ ਸਪਲਾਈ ਲਈ ਕਰ ਰਹੇ ਸਨ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਆਈ.ਐੱਸ.ਆਈ. ਅਤੇ ਵਿਦੇਸ਼-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨਾਂ ਦੀ ਸ਼ਹਿ ਪ੍ਰਾਪਤ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀਆਂ- ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਹਾਲ ਹੀ ਵਿੱਚ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਜਨਾਲਾ ਖੇਤਰ ਤੋਂ ਵਿਸਫੋਟਕਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਹ ਖੇਪ ਭਾਰਤਮਾਲਾ ਬਾਈਪਾਸ ਹਾਈਵੇਅ ‘ਤੇ ਬਣੇ ਅੰਡਰਪਾਸ ਨੇੜੇ ਅੰਮ੍ਰਿਤਸਰ-ਚੋਗਾਵਾਂ ਰੋਡ ਉੱਪਰ ਆਪਣੇ ਹੋਰ ਸਾਥੀਆਂ ਨੂੰ ਸੌਂਪਣ ਵਾਲੇ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਇਲਾਕੇ ਵਿੱਚ ਨਾਕਾ ਲਾ ਕੇ ਇੱਕ ਆਈ-20 ਕਾਰ ਨੂੰ ਰੋਕਿਆ, ਜਿਸ ਵਿੱਚ ਉਕਤ ਤਿੰਨੋਂ ਮੁਲਜ਼ਮ ਬੈਠੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਹੋਏ।
ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਪੁਲਿਸ ਥਾਣੇ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐੱਫ.ਆਈ.ਆਰ. ਨੰਬਰ 45, ਮਿਤੀ 07-07-2026 ਦਰਜ ਕੀਤੀ ਗਈ ਹੈ।

The post ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ appeared first on Prime Asia News.

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ
ਚੰਡੀਗੜ੍ਹ, 8 ਜੁਲਾਈ:

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜਾਬੀਆਂ ਨੇ ਆਪਣੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਵੀ ਉਠਾਈਆਂ। ਇਨ੍ਹਾਂ ਵਿੱਚ ਵਿਦੇਸ਼ ਵਿੱਚ ਰਹਿਣ ਕਾਰਨ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਪ੍ਰਾਪਤ ਨਾ ਹੋਣ ਦੀ ਸਮੱਸਿਆ ਅਤੇ ਪੈਨਸ਼ਨ ਤਸਦੀਕ (ਵੇਰੀਫਿਕੇਸ਼ਨ) ਪ੍ਰਕਿਰਿਆ ਨਾਲ ਜੁੜੀਆਂ ਹੋਰ ਤਕਨੀਕੀ ਦਿੱਕਤਾਂ ਸ਼ਾਮਲ ਸਨ।

ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਹੱਲ ਵੀ ਯਕੀਨੀ ਬਣਾਉਣਾ ਹੈ, ਡਾ. ਰਵਜੋਤ ਸਿੰਘ ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦੀ ਪਹਿਲ ਦੇ ਆਧਾਰ ’ਤੇ ਗੰਭੀਰਤਾ ਨਾਲ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋੜ ਪੈਣ ’ਤੇ ਸ਼ਿਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਹੀਨਾਵਾਰ “ਆਨਲਾਈਨ ਮਿਲਣੀ” ਪਹਿਲ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਭਰੋਸੇਮੰਦ ਅਤੇ ਪ੍ਰਭਾਵਸ਼ਾਲੀ ਮੰਚ ਵਜੋਂ ਉੱਭਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ, ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੰਜਾਬ ਨਾਲ ਉਨ੍ਹਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਆਰ. ਕੇ. ਜੈਸਵਾਲ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ appeared first on Prime Asia News.

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਚੰਡੀਗੜ੍ਹ, 8 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

The post ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ appeared first on Prime Asia News.

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 6 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ।

ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ ‘ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਜੁਲਾਈ ਵਿੱਚ ਸਕੂਲ ਦੁਬਾਰਾ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲੈ ਕੇ ਜਾਣ ਵਾਲਾ ਹਰ ਵਾਹਨ ਸੜਕ ‘ਤੇ ਚੱਲਣ ਦੇ ਯੋਗ ਹੋਵੇ ਅਤੇ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਨਾਲ ਲੈਸ ਹੋਵੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ‘ਸੇਫ ਸਕੂਲ ਵਾਹਨ ਪਾਲਿਸੀ’ ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ।

ਮੰਤਰੀ ਨੇ ਸਕੂਲ ਪ੍ਰਬੰਧਕਾਂ, ਟ੍ਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਹ ਯਕੀਨੀ ਬਣਾਉਣਾ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਤੈਅਸ਼ੁਦਾ ਸੁਰੱਖਿਆ ਨਿਯਮਾਂ ‘ਤੇ ਖਰੇ ਉਤਰਦੇ ਹੋਣ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ, “ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਪਰਤਣ ਦਾ ਹੱਕਦਾਰ ਹੈ, ਅਤੇ ਪੰਜਾਬ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰਕੇ ਇਸ ਮਕਸਦ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

The post ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼ : ਡਾ. ਬਲਜੀਤ ਕੌਰ appeared first on Prime Asia News.

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ
ਚੰਡੀਗੜ੍ਹ, 06 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਈ.ਐਨ.ਟੀ. (ਕੰਨ, ਨੱਕ ਅਤੇ ਗਲੇ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਚੰਗੀ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ ਤੋਂ ਨੱਕ ਰਾਹੀਂ ਸਾਹ ਲੈਣ ਵਿੱਚ ਅਸਮਰੱਥ ਵਿਅਕਤੀ ਜਾਂ ਤੰਬਾਕੂ ਦੀ ਵਰਤੋਂ ਕਾਰਨ ਲੰਬੇ ਸਮੇਂ ਤੱਕ ਮੂੰਹ ਦੇ ਅਲਸਰ ਨੂੰ ਨਜ਼ਰਅੰਦਾਜ਼ ਕਰਨ ਵਾਲਾ ਵਿਅਕਤੀ —ਇਹ ਅਜਿਹੀਆਂ ਆਮ ਸਮੱਸਿਆਵਾਂ ਹਨ ਜਿਨ੍ਹਾਂ ਵਿੱਚ ਮਰੀਜ਼ ਅਕਸਰ ਇਲਾਜ ਕਰਵਾਉਣ ਵਿੱਚ ਦੇਰੀ ਕਰ ਦਿੰਦੇ ਹਨ। ਇਸ ਕਾਰਨ ਆਮ ਜਿਹੀ ਬੀਮਾਰੀ ਵੀ ਗੰਭੀਰ ਰੂਪ ਧਾਰ ਲੈਂਦੀ ਹੈ ਅਤੇ ਫਿਰ ਵੱਡੇ ਆਪਰੇਸ਼ਨ ਦੀ ਲੋੜ ਪੈਂਦੀ ਹੈ।

ਈ.ਐਨ.ਟੀ. ਸਬੰਧੀ ਬੀਮਾਰੀਆਂ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇਨ੍ਹਾਂ ਵਿੱਚ ਲੰਬੇ ਸਮੇਂ ਤੱਕ ਰਹਿਣ ਵਾਲੇ ਇਨਫੈਕਸ਼ਨ, ਸੁਣਨ ਦੀ ਸਮਰੱਥਾ ਵਿੱਚ ਕਮੀ, ਸਾਇਨਸ ਦੀ ਬੀਮਾਰੀ ਤੋਂ ਲੈ ਕੇ ਮੂੰਹ ਅਤੇ ਜੀਭ ਦਾ ਕੈਂਸਰ ਸ਼ਾਮਲ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਬੀਮਾਰੀਆਂ ਦਾ ਪ੍ਰਭਾਵਸ਼ਾਲੀ ਇਲਾਜ ਸੰਭਵ ਹੈ, ਪਰ ਡਾਕਟਰਾਂ ਦਾ ਮੰਨਣਾ ਹੈ ਕਿ ਸਮੇਂ ਸਿਰ ਬੀਮਾਰੀ ਦੀ ਪਛਾਣ ਹੋਣ ਨਾਲ ਸਥਾਈ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ਅਤੇ ਮਰੀਜ਼ ਦੇ ਠੀਕ ਹੋਣ ਦੀ ਸੰਭਾਵਨਾ ਵੀ ਕਾਫ਼ੀ ਵੱਧ ਜਾਂਦੀ ਹੈ।

‘ਦ ਲੈਂਸੇਟ’ ਵਿੱਚ ਪ੍ਰਕਾਸ਼ਿਤ ਖੋਜ ਅਨੁਸਾਰ ਸਿਰ ਅਤੇ ਗਰਦਨ ਦੇ ਕੈਂਸਰ ਦੀ ਸਮੇਂ ਸਿਰ ਪਛਾਣ ਨਾ ਹੋਣ ਕਾਰਨ ਬੀਮਾਰੀ ਗੰਭੀਰ ਸਥਿਤੀ ਵਿੱਚ ਪਹੁੰਚ ਜਾਂਦੀ ਹੈ। ਇਸ ਨਾਲ ਇਲਾਜ ਔਖਾ ਹੋ ਜਾਂਦਾ ਹੈ ਅਤੇ ਮਰੀਜ਼ ਦੇ ਠੀਕ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਇਸ ਲਈ ਲੰਬੇ ਸਮੇਂ ਤੱਕ ਰਹਿਣ ਵਾਲੇ ਲੱਛਣਾਂ ਦੀ ਸਮੇਂ ਸਿਰ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਯੋਗ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਆਧੁਨਿਕ ਈਐਨਟੀ ਸਰਜਰੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਲਗਭਗ 2,030 ਮਰੀਜ਼ਾਂ ਦੀਆਂ ਈਐਨਟੀ ਸਰਜਰੀਆਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ’ਤੇ ਕਰੀਬ 5.25 ਕਰੋੜ ਰੁਪਏ ਖਰਚ ਕੀਤੇ ਗਏ ਹਨ।”

ਡਾ. ਨਿਧੀ ਗੁਪਤਾ, ਮੈਡੀਕਲ ਅਫ਼ਸਰ (ਈਐਨਟੀ ਮਾਹਿਰ), ਸਿਵਲ ਹਸਪਤਾਲ, ਰੂਪਨਗਰ (ਰੋਪੜ) ਨੇ ਕਿਹਾ, “ਲੋਕ ਅਕਸਰ ਕੰਨ ਵਿੱਚੋਂ ਲਗਾਤਾਰ ਪਾਣੀ ਅ ਵਹਿਣ, ਸੁਣਨ ਦੀ ਸਮਰੱਥਾ ਘਟਣ, ਨੱਕ ਬੰਦ ਰਹਿਣ ਜਾਂ ਮੂੰਹ ਦੇ ਛਾਲਿਆਂ ਵਰਗੀਆਂ ਸਮੱਸਿਆਵਾਂ ਨੂੰ ਸ਼ੁਰੂਆਤੀ ਦੌਰ ਵਿੱਚ ਦਰਦ ਨਾ ਹੋਣ ਕਰਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਪਰ ਇਲਾਜ ਵਿੱਚ ਦੇਰੀ ਕਾਰਨ ਸਥਾਈ ਰੂਪ ਵਿੱਚ ਬਹਿਰਾਪਣ, ਕਰੋਨਿਕ ਸਾਇਨਸ ਜਾਂ ਗੰਭੀਰ ਮੂੰਹ ਦਾ ਕੈਂਸਰ ਹੋ ਸਕਦਾ ਹੈ।”

ਈਐਨਟੀ ਨਾਲ ਸੰਬੰਧਿਤ ਬੀਮਾਰੀਆਂ ਵਿੱਚ ਸਭ ਤੋਂ ਵੱਧ ਕੰਨਾਂ ਦੀਆਂ ਬਿਮਾਰੀਆਂ ਪਾਈਆਂ ਜਾਂਦੀਆਂ ਹਨ। ਕੰਨਾਂ ਦਾ ਪੁਰਾਣਾ ਇਨਫੈਕਸ਼ਨ ਅਤੇ ਸੁਣਨ ਸਮਰੱਥਾ ਵਿੱਚ ਕਮੀ, ਈਐਨਟੀ ਸਰਜਰੀ ਦੇ ਸਭ ਤੋਂ ਆਮ ਕਾਰਨ ਹਨ। ਮਰੀਜ਼ ਅਕਸਰ ਕੰਨ ਵਿੱਚੋਂ ਵਾਰ-ਵਾਰ ਪਾਣੀ ਵਹਿਣ, ਘੱਟ ਸੁਣਾਈ ਦੇਣ, ਕੰਨ ਵਿੱਚ ਆਵਾਜ਼ (ਘੰਟੀ ਜਾਂ ਭਨਭਨਾਹਟ) ਆਉਣਾ ਜਾਂ ਲੰਬੇ ਸਮੇਂ ਤੋਂ ਇਨਫੈਕਸ਼ਨ ਦੀ ਸ਼ਿਕਾਇਤ ਲੈ ਕੇ ਡਾਕਟਰ ਕੋਲ ਆਉਂਦੇ ਹਨ।

ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪਿਛਲੇ ਸਾਢੇ ਪੰਜ ਮਹੀਨਿਆਂ ਦੌਰਾਨ ਲਗਭਗ 1,050 ਕੰਨਾਂ ਦੀਆਂ ਸਰਜਰੀਆਂ ਕੀਤੀਆਂ ਗਈਆਂ, ਜਿਨ੍ਹਾਂ ’ਤੇ ਕਰੀਬ 2.9 ਕਰੋੜ ਰੁਪਏ ਖਰਚ ਹੋਏ। ਇਨ੍ਹਾਂ ਵਿੱਚ 897 ਟਾਇਮਪੈਨੋਪਲਾਸਟੀ, 88 ਰੈਡੀਕਲ ਮਾਸਟੋਇਡੈਕਟਮੀ ਅਤੇ ਕੰਨ ਦੀ ਸੱਟ ਅਤੇ ਪਿੰਨਾ (ਬਾਹਰੀ ਕੰਨ) ਦੇ ਟਿਊਮਰਾਂ ਦੀਆਂ ਸਰਜਰੀਆਂ ਸ਼ਾਮਲ ਹਨ।

ਡਾ. ਗੁਪਤਾ ਨੇ ਕਿਹਾ, “ਇਨ੍ਹਾਂ ਵਿੱਚੋਂ ਜ਼ਿਆਦਾਤਰ ਆਪਰੇਸ਼ਨ ਫਟੇ ਹੋਏ ਕੰਨ ਦੇ ਪਰਦੇ ਦੀ ਮੁਰੰਮਤ ਕਰਨ ਜਾਂ ਕੰਨ ਦੇ ਵਿਚਕਾਰਲੇ ਹਿੱਸੇ ਵਿਚ ਲੰਬੇ ਸਮੇਂ ਤੋਂ ਮੌਜੂਦ ਇਨਫੈਕਸ਼ਨ ਨੂੰ ਦੂਰ ਕਰਨ ਲਈ ਕੀਤੇ ਜਾਂਦੇ ਹਨ। ਸਮੇਂ ਸਿਰ ਸਰਜਰੀ ਕਰਵਾਉਣ ਨਾਲ ਨਾ ਸਿਰਫ਼ ਸੁਣਨ ਦੀ ਸਮਰੱਥਾ ਮੁੜ ਬਹਾਲ ਹੁੰਦੀ ਹੈ, ਸਗੋਂ ਇਨਫੈਕਸ਼ਨ ਨੂੰ ਮਾਸਟੋਇਡ ਹੱਡੀ ਅਤੇ ਆਲੇ-ਦੁਆਲੇ ਦੇ ਮਹੱਤਵਪੂਰਨ ਅੰਗਾਂ ਤੱਕ ਫੈਲਣ ਤੋਂ ਵੀ ਰੋਕਿਆ ਜਾ ਸਕਦਾ ਹੈ।”’’

ਸਾਹ ਲੈਣ ਸਬੰਧੀ ਸਮੱਸਿਆਵਾਂ ਨੂੰ ਅਕਸਰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ

ਲਗਾਤਾਰ ਨੱਕ ਬੰਦ ਰਹਿਣ ਦੀ ਸਮੱਸਿਆ ਨੂੰ ਲੋਕ ਆਮ ਗੱਲ ਸਮਝ ਕੇ ਅਣਡਿੱਠਾ ਕਰ ਦਿੰਦੇ ਹਨ, ਜਦਕਿ ਇਸ ਦਾ ਸਿੱਧਾ ਅਸਰ ਨੀਂਦ, ਕੰਮ ਕਰਨ ਦੀ ਸਮਰੱਥਾ ਅਤੇ ਜੀਵਨ ਦੀ ਗੁਣਵੱਤਾ ’ਤੇ ਪੈਂਦਾ ਹੈ। ਮਾਹਿਰਾਂ ਅਨੁਸਾਰ, ਲੰਬੇ ਸਮੇਂ ਦਾ ਸਾਇਨਸ ਇਨਫੈਕਸ਼ਨ, ਨੱਕ ਦੀ ਟੇਢੀ ਹੱਡੀ (ਡੀ.ਐਨ.ਐੱਸ.), ਵਧੇ ਹੋਏ ਟਰਬੀਨੇਟਸ ਅਤੇ ਨੱਕ ਦੇ ਪੌਲਿਪਸ ਲੰਬੇ ਸਮੇਂ ਤੱਕ ਸਾਹ ਲੈਣ ਵਿੱਚ ਦਿੱਕਤ ਦੇ ਮੁੱਖ ਕਾਰਨ ਹਨ।

ਰਾਜ ਸਿਹਤ ਏਜੰਸੀ, ਪੰਜਾਬ ਦੇ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਾਜ ਵਿੱਚ ਲਗਭਗ 900 ਨੱਕ ਅਤੇ ਸਾਇਨਸ ਦੀਆਂ ਸਰਜਰੀਆਂ ਕੀਤੀਆਂ ਗਈਆਂ, ਜਿਨ੍ਹਾਂ ’ਤੇ 2.1 ਕਰੋੜ ਰੁਪਏ ਤੋਂ ਵੱਧ ਖਰਚ ਆਇਆ। ਇਨ੍ਹਾਂ ਵਿੱਚ 395 ਫੰਕਸ਼ਨਲ ਸੈਪਟੋ ਰਾਈਨੋਪਲਾਸਟੀ, 354 ਸੈਪਟੋਪਲਾਸਟੀ, 227 ਫੰਕਸ਼ਨਲ ਐਂਡੋਸਕੋਪਿਕ ਸਾਇਨਸ ਸਰਜਰੀ (ਐੱਫ.ਈ.ਐੱਸ.ਐੱਸ.) ਅਤੇ ਹੋਰ ਸੁਧਾਰਾਤਮਕ ਸਰਜਰੀਆਂ ਸ਼ਾਮਲ ਹਨ।

ਡਾ. ਗੁਪਤਾ ਨੇ ਕਿਹਾ, “ਕਈ ਮਰੀਜ਼ ਸਾਲਾਂ ਤੱਕ ਸਿਰਫ਼ ਨੱਕ ਵਾਲੇ ਸਪਰੇ ਦੀ ਵਰਤੋਂ ਕਰਦੇ ਰਹਿੰਦੇ ਹਨ, ਪਰ ਅਸਲ ਕਾਰਨ ਦਾ ਇਲਾਜ ਨਹੀਂ ਕਰਵਾਉਂਦੇ। ਐਂਡੋਸਕੋਪਿਕ ਸਰਜਰੀ ਲੰਬੇ ਸਮੇਂ ਲਈ ਰਾਹਤ ਦਿੰਦੀ ਹੈ, ਸਾਹ ਲੈਣ ਵਿੱਚ ਸੁਧਾਰ ਕਰਦੀ ਹੈ ਅਤੇ ਵਾਰ-ਵਾਰ ਹੋਣ ਵਾਲੇ ਇਨਫੈਕਸ਼ਨ ਦੀ ਸੰਭਾਵਨਾ ਨੂੰ ਘਟਾਉਂਦੀ ਹੈ।”

ਮੂੰਹ ਦਾ ਕੈਂਸਰ: ਮਾਮਲੇ ਘੱਟ, ਪਰ ਗੰਭੀਰਤਾ ਕਾਫ਼ੀ ਵੱਧ

ਭਾਵੇਂ ਮੂੰਹ ਅਤੇ ਜੀਭ ਸਬੰਧੀ ਸਰਜਰੀਆਂ ਦੀ ਗਿਣਤੀ ਮੁਕਾਬਲਤਨ ਘਟ ਹੈ, ਪਰ ਮਾਹਿਰਾਂ ਦਾ ਕਹਿਣਾ ਹੈ ਕਿ ਦੇਰ ਨਾਲ ਪਤਾ ਲੱਗਣ ਕਾਰਨ ਇਹ ਈਐਨਟੀ ਦੀਆਂ ਸਭ ਤੋਂ ਪੇਚੀਦੀਆਂ ਸਰਜਰੀਆਂ ਵਿੱਚੋਂ ਇੱਕ ਮੰਨੀਆਂ ਜਾਂਦੀਆਂ ਹਨ।

ਲਗਭਗ 80 ਮਰੀਜ਼ਾਂ ਦੇ ਮੂੰਹ ਅਤੇ ਜੀਭ ਸਬੰਧੀ ਆਪਰੇਸ਼ਨ ਕੀਤੇ ਗਏ, ਜਿਨ੍ਹਾਂ ’ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਗਏ। ਇਨ੍ਹਾਂ ਵਿੱਚ ਸ਼ਾਮਲ ਹਨ—

ਮੂੰਹ, ਸਾਇਨਸ ਅਤੇ ਗਲੇ ਦੇ ਟਿਊਮਰ ਕੱਢਣ ਦੀਆਂ 47 ਸਰਜਰੀਆਂ

13 ਜੀਭ ਦੇ ਟਿਊਮਰ ਦੀਆਂ ਸਰਜਰੀਆਂ, ਜਿਨ੍ਹਾਂ ਵਿੱਚ ਗਰਦਨ ਦੀਆਂ ਲਿੰਫ ਨੋਡਾਂ ਨੂੰ ਹਟਾਉਣਾ (ਨੈਕ ਡਿਸੈਕਸ਼ਨ) ਅਤੇ ਫ੍ਰੀ ਫਲੈਪ ਰੀਕੰਸਟ੍ਰਕਸ਼ਨ ਸ਼ਾਮਲ ਸੀ।

7 ਕੰਪੋਜ਼ਿਟ ਰੀਸੈਕਸ਼ਨ ਅਤੇ ਰੀਕੰਸਟ੍ਰਕਸ਼ਨ ਦੀਆਂ ਸਰਜਰੀਆਂ।

ਹੈਮੀਗਲੋਸੈਕਟੋਮੀ ਸਮੇਤ ਹੋਰ ਵੱਡੇ ਆਪਰੇਸ਼ਨ।

ਡਾ. ਗੁਪਤਾ ਨੇ ਦੱਸਿਆ ਕਿ ਮੂੰਹ ਦਾ ਕੈਂਸਰ ਅਕਸਰ ਅਜਿਹੇ ਛਾਲੇ ਦੇ ਰੂਪ ਵਿੱਚ ਸ਼ੁਰੂ ਹੁੰਦਾ ਹੈ ਜੋ ਲੰਬੇ ਸਮੇਂ ਤੱਕ ਠੀਕ ਨਹੀਂ ਹੁੰਦਾ, ਜਾਂ ਫਿਰ ਮੂੰਹ ਵਿੱਚ ਚਿੱਟੇ ਜਾਂ ਲਾਲ ਧੱਬੇ, ਜੀਭ ਵਿੱਚ ਦਰਦ ਜਾਂ ਨਿਗਲਣ ਵਿੱਚ ਮੁਸ਼ਕਲ ਦੇ ਰੂਪ ਵਿੱਚ ਸਾਹਮਣੇ ਆਉਂਦਾ ਹੈ। ਤੰਬਾਕੂ, ਗੁਟਖਾ, ਸੁਪਾਰੀ ਅਤੇ ਸ਼ਰਾਬ ਇਸ ਦੇ ਮੁੱਖ ਕਾਰਕ ਹਨ।

ਡਾ. ਗੁਪਤਾ ਨੇ ਅੱਗੇ ਕਿਹਾ ਕਿ ਜੇ ਮੂੰਹ ਦਾ ਕੋਈ ਛਾਲਾ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਬਣਿਆ ਰਹੇ ਤਾਂ ਉਸ ਨੂੰ ਕਦੇ ਵੀ ਅਣਡਿੱਠਾ ਨਹੀਂ ਕਰਨਾ ਚਾਹੀਦਾ। ‘ਦ ਲੈਂਸੇਟ’ ਸਮੇਤ ਅੰਤਰਰਾਸ਼ਟਰੀ ਅਧਿਐਨਾਂ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਕੈਂਸਰ ਦੀ ਪਛਾਣ ਵਿੱਚ ਦੇਰੀ ਹੋਣ ਨਾਲ ਇਹ ਗੰਭੀਰ ਸਥਿਤੀ ਵਿੱਚ ਪਹੁੰਚ ਜਾਂਦਾ ਹੈ ਅਤੇ ਇਲਾਜ ਦੇ ਨਤੀਜੇ ਵੀ ਪ੍ਰਭਾਵਿਤ ਹੁੰਦੇ ਹਨ। ਡਾ. ਗੁਪਤਾ ਨੇ ਕਿਹਾ, “ਜੇ ਕੈਂਸਰ ਦੀ ਪਛਾਣ ਸ਼ੁਰੂ ਵਿੱਚ ਹੀ ਹੋ ਜਾਵੇ ਤਾਂ ਇਸ ਦਾ ਇਲਾਜ ਅਕਸਰ ਛੋਟੇ ਆਪਰੇਸ਼ਨ ਨਾਲ ਸੰਭਵ ਹੈ। ਪਰ ਦੇਰ ਨਾਲ ਪਤਾ ਲੱਗਣ ’ਤੇ ਵੱਡੇ ਆਪਰੇਸ਼ਨ, ਰੀਕੰਸਟ੍ਰਕਸ਼ਨ ਅਤੇ ਵਾਧੂ ਇਲਾਜ ਦੀ ਲੋੜ ਪੈਂਦੀ ਹੈ।”

ਗੰਭੀਰ ਮਾਮਲਿਆਂ ਵਿੱਚ ਗਰਦਨ ਦੀਆਂ ਲਿੰਫ ਨੋਡਾਂ ਨੂੰ ਹਟਾਉਣ ਦੀ ਸਰਜਰੀ ਅਤੇ ਸਰੀਰ ਦੇ ਕਿਸੇ ਹੋਰ ਹਿੱਸੇ ਤੋਂ ਟਿਸ਼ੂ ਲੈ ਕੇ ਮੂੰਹ ਦੀ ਬਣਤਰ ਨੂੰ ਦੁਬਾਰਾ ਤਿਆਰ ਕਰਨ (ਰੀਕੰਸਟ੍ਰਕਸ਼ਨ) ਦੀ ਲੋੜ ਪੈ ਸਕਦੀ ਹੈ, ਜਿਸ ਨਾਲ ਮਰੀਜ਼ ਦੀ ਬੋਲਣ ਅਤੇ ਨਿਗਲਣ ਦੀ ਸਮਰੱਥਾ ਨੂੰ ਮੁੜ ਬਹਾਲ ਕੀਤਾ ਜਾਂਦਾ ਹੈ।

ਜਾਗਰੂਕਤਾ ਨਾਲ ਗੰਭੀਰ ਬੀਮਾਰੀਆਂ ਤੋਂ ਬਚਾਅ ਸੰਭਵ

ਡਾਕਟਰਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਈਐਨਟੀ ਨਾਲ ਸਬੰਧਿਤ ਪੇਚੀਦਗੀਆਂ ਨੂੰ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਰਾਹੀਂ ਰੋਕਿਆ ਜਾਂ ਸਫਲਤਾਪੂਰਵਕ ਠੀਕ ਕੀਤਾ ਜਾ ਸਕਦਾ ਹੈ।

ਜੇਕਰ, ਕੰਨ ਵਿੱਚੋਂ ਲਗਾਤਾਰ ਪਾਣੀ ਵਗਦਾ ਰਹੇ, ਸੁਣਨ ਦੀ ਸਮਰੱਥਾ ਘਟਣ ਲੱਗੇ, ਨੱਕ ਲੰਬੇ ਸਮੇਂ ਤੱਕ ਬੰਦ ਰਹੇ, ਵਾਰ-ਵਾਰ ਸਾਇਨਸ ਦਾ ਇਨਫੈਕਸ਼ਨ ਹੋਵੇ, ਆਵਾਜ਼ ਲਗਾਤਾਰ ਬੈਠੀ ਰਹੇ ਜਾਂ ਮੂੰਹ ਦਾ ਛਾਲਾ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਨਾ ਠੀਕ ਹੋਵੇ ਤਾਂ ਤੁਰੰਤ ਕਿਸੇ ਈਐਨਟੀ ਮਾਹਿਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਡਾ. ਗੁਪਤਾ ਨੇ ਕਿਹਾ, “ਸਮੇਂ ਸਿਰ ਮਾਹਿਰ ਨਾਲ ਸਲਾਹ ਕਰਨ ਦਾ ਮਤਲਬ ਹੈ ਆਸਾਨ ਇਲਾਜ, ਜਲਦੀ ਸਿਹਤਯਾਬੀ ਅਤੇ ਲੰਬੇ ਸਮੇਂ ਤੱਕ ਬਿਹਤਰ ਨਤੀਜੇ।”

ਅੰਤ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਐਡਵਾਂਸਡ ਈਐਨਟੀ ਸਰਜਰੀਆਂ ਦੀ ਉਪਲਬਧਤਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਪਰ, ਇਸ ਦਾ ਸਭ ਤੋਂ ਵੱਡਾ ਲਾਭ ਉਦੋਂ ਹੀ ਮਿਲੇਗਾ ਜਦੋਂ ਲੋਕ ਜਾਗਰੂਕ ਹੋਣਗੇ, ਸਮੇਂ ਸਿਰ ਜਾਂਚ ਕਰਵਾਉਣਗੇ ਅਤੇ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਇਲਾਜ ਸ਼ੁਰੂ ਕਰਵਾਉਣਗੇ। ਇਸ ਨਾਲ ਬੀਮਾਰੀ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਵੱਡੇ ਆਪਰੇਸ਼ਨਾਂ ਦੀ ਲੋੜ ਵੀ ਕਾਫ਼ੀ ਹੱਦ ਤੱਕ ਘਟਾਈ ਜਾ ਸਕਦੀ ਹੈ।

The post ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ appeared first on Prime Asia News.

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ।

ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ‘ਤੇ ਆਧਾਰਚ ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।

The post ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ appeared first on Prime Asia News.

ਚੰਡੀਗੜ੍ਹ ’ਚ ਡਿੱਗੀ ਇਮਾਰਤ, ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
ਚੰਡੀਗੜ੍ਹ, 4 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਚੰਡੀਗੜ੍ਹ ਦੇ ਇੰਡਸਟਰੀਅਲ ਖੇਤਰ ਫੇਜ਼ 2 ਵਿੱਚ ਅੱਜ ਇਕ ਪੁਰਾਣੀ ਇਮਾਰਤ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠ ਕੁਝ ਲੋਕ ਦੱਬੇ ਹੋ ਸਕਦੇ ਹਨ। ਘਟਨਾ ਦਾ ਪਤਾ ਚਲਦਿਆਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

The post ਚੰਡੀਗੜ੍ਹ ’ਚ ਡਿੱਗੀ ਇਮਾਰਤ, ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ appeared first on Prime Asia News.

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼
ਚੰਡੀਗੜ੍ਹ,04 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।

The post ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼ appeared first on Prime Asia News.

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ
ਚੰਡੀਗੜ੍ਹ, 04 ਜੁਲਾਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ। ਗੋਡੇ ਦੀ ਗੰਭੀਰ ਸੱਟ ਦੇ ਇਲਾਜ ਦਾ ਖ਼ਰਚਾ ਚੁੱਕਣਾ ਉਨ੍ਹਾਂ ਲਈ ਸੰਭਵ ਨਹੀਂ ਸੀ ਅਤੇ ਉਹ ਆਪਣੇ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਸਨ। ਪਰ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ ਮੁਫ਼ਤ ਇਲਾਜ ਮਿਲਿਆ ਅਤੇ ਹੁਣ ਉਹ ਆਪਣੇ  ਕੰਮ ’ਤੇ ਮੁੜ ਵਾਪਸੀ ਦੀ ਤਿਆਰੀ ਕਰ ਰਹੇ ਹਨ।

ਹਰ ਸਵੇਰ, ਜਦੋਂ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਵੀ ਨਹੀਂ ਕਰਦੇ, ਮੁਹੰਮਦ ਜ਼ੁਲਫੁਕਾਰ ਆਪਣੀ ਛੋਟੀ ਜਿਹੀ ਨਾਈ ਦੀ ਦੁਕਾਨ ਖੋਲ੍ਹ ਕੇ ਗਾਹਕਾਂ ਦਾ ਇੰਤਜ਼ਾਰ ਕਰਦੇ ਹਨ। ਕਈ ਸਾਲਾਂ ਤੋਂ ਉਹ ਸਿਰਫ਼ ਵਾਲ ਕੱਟਣ ਵਾਲੇ ਨਾਈ ਹੀ ਨਹੀਂ, ਸਗੋਂ ਆਪਣੇ ਗਾਹਕਾਂ ਦੇ ਭਰੋਸੇਮੰਦ ਸਾਥੀ ਵੀ ਰਹੇ ਹਨ। ਲੋਕ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਵਾਰ-ਵਾਰ ਉਨ੍ਹਾਂ ਦੀ ਦੁਕਾਨ ’ਤੇ ਆਉਣ ਵਿੱਚ ਆਪਣਾਪਣ ਮਹਿਸੂਸ ਕਰਦੇ ਹਨ,ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਜ਼ਿੰਦਗੀ ਇੱਕ ਮੁਸ਼ਕਲ ਮੋੜ ’ਤੇ ਆ ਗਈ।

ਇੱਕ ਦਿਨ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ ਕਿ ਅਚਾਨਕ ਸੜਕ ’ਤੇ ਇੱਕ ਗਾਂ ਆ ਗਈ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ’ਤੇ ਡਿੱਗ ਪਏ। ਉਨ੍ਹਾਂ ਦੀ ਇੱਕ ਲੱਤ ਮੋਟਰਸਾਈਕਲ ਹੇਠਾਂ ਫਸ ਗਈ ਅਤੇ ਇੰਜਣ ਚੱਲਦਾ ਰਹਿਣ ਕਾਰਨ ਉਹ ਕਈ ਮੀਟਰ ਤੱਕ ਸੜਕ ’ਤੇ ਘਿਸਟਦੇ ਰਹੇ। ਇੱਕ ਗੋਡੇ ’ਤੇ ਹਲਕੀਆਂ ਸੱਟਾਂ ਆਈਆਂ, ਪਰ ਦੂਜੇ ਗੋਡੇ ’ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਤੁਰਨਾ-ਫਿਰਨਾ ਵੀ ਮੁਸ਼ਕਲ ਹੋ ਗਿਆ।

ਉਨ੍ਹਾਂ ਦਾ ਕੰਮ ਲੰਬੇ ਸਮੇਂ ਤੱਕ ਖੜ੍ਹੇ ਰਹਿਣ ਦੀ ਮੰਗ ਕਰਦਾ ਸੀ। ਹਾਦਸੇ ਤੋਂ ਬਾਅਦ ਇੱਕ ਗਾਹਕ ਦੇ ਵਾਲ ਕੱਟਣ ਲਈ ਵੀ ਖੜ੍ਹੇ ਰਹਿਣਾ ਉਨ੍ਹਾਂ ਲਈ ਔਖਾ ਹੋ ਗਿਆ ਅਤੇ ਉਨ੍ਹਾਂ ਨੂੰ ਡਰ ਸਤਾਉਣ ਲੱਗਾ ਕਿ ਕਿਤੇ ਉਹ ਆਪਣੀ ਰੋਜ਼ੀ-ਰੋਟੀ ਹੀ ਨਾ ਗੁਆ ਬੈਠਣ।

ਉਨ੍ਹਾਂ ਨੇ ਕਿਹਾ, “ਮੈਂ ਹਰ ਰੋਜ਼ ਦਰਦ ਵਿੱਚ ਰਹਿੰਦਾ ਸੀ। ਵਾਰ-ਵਾਰ ਇਹੀ ਸੋਚਦਾ ਸੀ ਕਿ ਜੇ ਮੈਂ ਖੜ੍ਹਾ ਹੀ ਨਾ ਹੋ ਸਕਿਆ ਤਾਂ ਕੰਮ ਕਿਵੇਂ ਕਰਾਂਗਾ? ਅਤੇ ਜੇ ਕੰਮ ਨਾ ਕਰ ਸਕਿਆ ਤਾਂ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਚਲਾਵਾਂਗਾ?”

ਆਪ੍ਰੇਸ਼ਨ ਦਾ ਖ਼ਰਚਾ ਉਨ੍ਹਾਂ ਦੀ ਚਿੰਤਾ ਹੋਰ ਵਧਾ ਰਿਹਾ ਸੀ। ਇਲਾਜ ਮਹਿੰਗਾ ਸੀ ਅਤੇ ਇੰਨੇ ਪੈਸੇ ਇਕੱਠੇ ਕਰਨਾ ਉਨ੍ਹਾਂ ਲਈ ਲਗਭਗ ਅਸੰਭਵ ਸੀ। ਹੋਰ ਮਿਹਨਤਕਸ਼ ਪਰਿਵਾਰਾਂ ਵਾਂਗ ਉਨ੍ਹਾਂ ਨੂੰ ਵੀ ਡਰ ਸੀ ਕਿ ਜਾਂ ਤਾਂ ਕਰਜ਼ਾ ਲੈਣਾ ਪਵੇਗਾ ਜਾਂ ਇਲਾਜ ਟਾਲਣਾ ਪਵੇਗਾ।

ਉਨ੍ਹਾਂ ਨੇ ਦੱਸਿਆ, “ਮੈਂ ਬਹੁਤ ਪਰੇਸ਼ਾਨ ਸੀ। ਦਰਦ ਤਾਂ ਸੀ ਹੀ, ਪਰ ਆਪ੍ਰੇਸ਼ਨ ਦਾ ਖ਼ਰਚਾ ਉਸ ਤੋਂ ਵੀ ਵੱਧ ਡਰਾਉਣਾ ਸੀ। ਸਮਝ ਨਹੀਂ ਆ ਰਿਹਾ ਸੀ ਕਿ ਇੰਨੇ ਪੈਸੇ ਕਿੱਥੋਂ ਆਉਣਗੇ।”

ਉਨ੍ਹਾਂ ਨੂੰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਰਾਹਤ ਮਿਲੀ। ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਉਨ੍ਹਾਂ ਦਾ ਐਂਟੀਰੀਅਰ ਆਰਥਰੋਸਕੋਪਿਕ ਮੈਨਿਸਕਸ ਰਿਪੇਅਰ/ਮੈਨਿਸੈਕਟੋਮੀ ਆਪ੍ਰੇਸ਼ਨ ਕੀਤਾ ਗਿਆ। ਇਸ ਇਲਾਜ ’ਤੇ 53,455 ਰੁਪਏ ਦਾ ਖ਼ਰਚਾ ਆਇਆ, ਜੋ ਯੋਜਨਾ ਤਹਿਤ ਪੂਰੀ ਤਰ੍ਹਾਂ ਕਵਰ ਕੀਤਾ ਗਿਆ। ਇਸ ਨਾਲ ਉਹ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਲੋੜੀਂਦਾ ਇਲਾਜ ਕਰਵਾ ਸਕੇ।

ਉਨ੍ਹਾਂ ਨੇ ਕਿਹਾ, “ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਇਲਾਜ ਦਾ ਸਾਰਾ ਖ਼ਰਚਾ ਯੋਜਨਾ ਤਹਿਤ ਕਵਰ ਹੋਵੇਗਾ, ਤਾਂ ਮੈਨੂੰ ਲੱਗਿਆ ਜਿਵੇਂ ਮੇਰੇ ਸਿਰ ਤੋਂ ਬਹੁਤ ਵੱਡਾ ਬੋਝ ਉਤਰ ਗਿਆ ਹੋਵੇ। ਕਈ ਮਹੀਨਿਆਂ ਬਾਅਦ ਪਹਿਲੀ ਵਾਰ ਮੈਨੂੰ ਉਮੀਦ ਦੀ ਕਿਰਨ ਨਜ਼ਰ ਆਈ।”

ਆਪ੍ਰੇਸ਼ਨ ਤੋਂ ਬਾਅਦ ਜ਼ੁਲਫੁਕਾਰ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ ਅਤੇ ਜਲਦੀ ਹੀ ਆਪਣੀ ਦੁਕਾਨ ’ਤੇ ਵਾਪਸ ਜਾ ਕੇ ਪਹਿਲਾਂ ਵਾਂਗ ਮੁਸਕਰਾਹਟ ਅਤੇ ਸਮਰਪਣ ਨਾਲ ਗਾਹਕਾਂ ਦੀ ਸੇਵਾ ਕਰਨ ਦੀ ਉਮੀਦ ਰੱਖਦੇ ਹਨ।

ਉਨ੍ਹਾਂ ਨੇ ਕਿਹਾ, “ਇਹ ਸੋਚ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਮੈਂ ਮੁੜ ਕੰਮ ’ਤੇ ਪਰਤ ਸਕਾਂਗਾ। ਵਾਲ ਕੱਟਣਾ ਸਿਰਫ਼ ਮੇਰਾ ਪੇਸ਼ਾ ਨਹੀਂ, ਸਗੋਂ ਮੇਰੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਸਹਾਰਾ ਅਤੇ ਲੋਕਾਂ ਨਾਲ ਜੁੜਨ ਦਾ ਸਾਧਨ ਵੀ ਹੈ। ਮੈਂ ਇਸ ਮੌਕੇ ਲਈ ਬਹੁਤ ਧੰਨਵਾਦੀ ਹਾਂ।”

ਜ਼ੁਲਫੁਕਾਰ ਲਈ ਇਹ ਆਪ੍ਰੇਸ਼ਨ ਸਿਰਫ਼ ਗੋਡੇ ਦਾ ਇਲਾਜ ਨਹੀਂ ਸੀ। ਇਸ ਨਾਲ ਉਨ੍ਹਾਂ ਦਾ ਆਤਮ-ਵਿਸ਼ਵਾਸ ਵਾਪਸ ਆਇਆ, ਪਰਿਵਾਰ ਦੀ ਰੋਜ਼ੀ-ਰੋਟੀ ਸੁਰੱਖਿਅਤ ਹੋਈ ਅਤੇ ਉਨ੍ਹਾਂ ਨੂੰ ਉਸ ਹਾਦਸੇ ਤੋਂ ਬਾਅਦ ਆਪਣੀ ਜ਼ਿੰਦਗੀ ਮੁੜ ਸੰਵਾਰਨ ਦਾ ਮੌਕਾ ਮਿਲਿਆ, ਜੋ ਉਨ੍ਹਾਂ ਦੇ ਕਰੀਅਰ ਦਾ ਅੰਤ ਵੀ ਕਰ ਸਕਦਾ ਸੀ। ਅੱਜ ਉਨ੍ਹਾਂ ਦੀ ਦੁਕਾਨ ’ਤੇ ਆਉਣ ਵਾਲਾ ਹਰ ਗਾਹਕ ਇਸ ਗੱਲ ਦੀ ਮਿਸਾਲ ਹੈ ਕਿ ਸਮੇਂ ਸਿਰ ਮਿਲਿਆ ਸਿਹਤ ਇਲਾਜ ਕਿਸੇ ਦੀ ਜ਼ਿੰਦਗੀ ਬਦਲ ਸਕਦਾ ਹੈ।

ਸਟੇਟ ਹੈਲਥ ਏਜੰਸੀ, ਪੰਜਾਬ ਦੇ ਅੰਕੜਿਆਂ ਅਨੁਸਾਰ, ਰਿਪੋਰਟਿੰਗ ਮਿਆਦ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 53.38 ਲੱਖ ਰੁਪਏ ਦੀ ਲਾਗਤ ਨਾਲ 190 ਆਰਥੋਪੀਡਿਕ ਪ੍ਰਕਿਰਿਆਵਾਂ ਕੀਤੀਆਂ ਗਈਆਂ। ਇਨ੍ਹਾਂ ਵਿੱਚ ਓਪਨ ਰਿਡਕਸ਼ਨ ਇੰਟਰਨਲ ਫਿਕਸੇਸ਼ਨ (ੳਆਰਆਈ), ਜਿਸ ਵਿੱਚ ਪਲੇਟਾਂ, ਸਕਰੂ ਜਾਂ ਰਾਡਾਂ ਰਾਹੀਂ ਟੁੱਟੀਆਂ ਹੱਡੀਆਂ ਨੂੰ ਸਥਿਰ ਕੀਤਾ ਜਾਂਦਾ ਹੈ, ਦੀਆਂ 79 ਸਰਜਰੀਆਂ ਹੋਈਆਂ, ਜੋ ਕੁੱਲ ਆਰਥੋਪੀਡਿਕ ਪ੍ਰਕਿਰਿਆਵਾਂ ਦਾ 41.6 ਫ਼ੀਸਦੀ ਸਨ। ਇਨ੍ਹਾਂ ਫ੍ਰੈਕਚਰ ਫਿਕਸੇਸ਼ਨ ਸਰਜਰੀਆਂ ’ਤੇ 16.75 ਲੱਖ ਰੁਪਏ ਖ਼ਰਚ ਹੋਏ, ਜੋ ਕੁੱਲ ਖ਼ਰਚੇ ਦਾ ਲਗਭਗ 31.4 ਫ਼ੀਸਦੀ ਹੈ। ਪ੍ਰਤੀ ਮਰੀਜ਼ ਔਸਤ ਪੈਕੇਜ ਖਰਚ 21,209 ਰੁਪਏ ਰਿਹਾ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫ੍ਰੈਕਚਰ ਨਾਲ ਸਬੰਧਤ ਸਰਜਰੀਆਂ ਆਰਥੋਪੀਡਿਕ ਇਲਾਜ ਦੀ ਸਭ ਤੋਂ ਵੱਡੀ ਸ਼੍ਰੇਣੀ ਵਜੋਂ ਸਾਹਮਣੇ ਆਈਆਂ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ, ਕੰਮ ਵਾਲੀ ਥਾਂ ਅਤੇ ਖੇਡਾਂ ਦੌਰਾਨ ਸੁਰੱਖਿਆ ਉਪਾਅ ਅਪਣਾਉਣ ਅਤੇ ਬਜ਼ੁਰਗਾਂ ਨੂੰ ਡਿੱਗਣ ਤੋਂ ਬਚਾਉਣ ਲਈ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ।

ਮੰਤਰੀ ਨੇ ਕਿਹਾ, “ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਐਡਵਾਂਸਡ ਸਰਜੀਕਲ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹੈ, ਪਰ ਜਨ-ਜਾਗਰੂਕਤਾ ਅਤੇ ਸੁਰੱਖਿਆ ਉਪਾਅ ਅਪਣਾ ਕੇ ਕਈ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ।” ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਸੀਟ ਬੈਲਟ ਪਹਿਨਣ, ਮਜ਼ਦੂਰਾਂ ਨੂੰ ਸੁਰੱਖਿਆ ਉਪਕਰਨ ਵਰਤਣ, ਖਿਡਾਰੀਆਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸੀਨੀਅਰ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਘਰਾਂ ਵਿੱਚ ਡਿੱਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕਣ ਲਈ ਪ੍ਰੇਰਿਆ।

The post ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ appeared first on Prime Asia News.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ
ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

04-07-2026

ਸੋਰਠਿ ਮਹਲਾ ੫ ॥

ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਸ਼ਨਿਚਰਵਾਰ, ੨੦ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੨੬)

ਪੰਜਾਬੀ ਵਿਆਖਿਆ

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।

English Translation

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Saturday, 20th Assaar (Samvat 558 Nanakshahi)

(Page: 626)

The post ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ appeared first on Prime Asia News.

ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ : ਕੇਜਰੀਵਾਲ
ਨਵੀਂ ਦਿੱਲੀ, 3 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ‘ਤੇ ਜ਼ਬਰਦਸਤੀ ਈ-20 ਪੈਟਰੋਲ ਥੋਪਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਪੂਰਾ ਦੇਸ਼ ਇੱਕ ਪ੍ਰਯੋਗਸ਼ਾਲਾ ਹੈ। ਹੁਣ ਸਰਕਾਰ ਲੋਕਾਂ ‘ਤੇ ਜ਼ਬਰਦਸਤੀ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ ਥੋਪ ਰਹੀ ਹੈ। ਜਦਕਿ ਇਥੇਨੌਲ ਕਾਰਨ ਗੱਡੀਆਂ ਬੰਦ ਹੋ ਰਹੀਆਂ ਹਨ, ਪਾਰਟਸ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ 30 ਫੀਸਦੀ ਘੱਟ ਰਹੀ ਹੈ। ਇਸ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਜਦੋਂ ਗੱਡੀਆਂ ਦੀ ਮਾਈਲੇਜ 30 ਫੀਸਦੀ ਘੱਟ ਰਹੀ ਹੈ, ਤਾਂ ਇਥੇਨੌਲ ਮਿਸ਼ਰਿਤ ਪੈਟਰੋਲ ਵੀ 30 ਫੀਸਦੀ ਸਸਤਾ ਹੋਣਾ ਚਾਹੀਦਾ ਹੈ।

ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਟਾਰਨੀ ਜਨਰਲ ਵੱਲੋਂ ਦਿੱਤੀ ਗਈ ਦਲੀਲ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਇਹ ਸਿਰਫ਼ ਇੱਕ ਪ੍ਰਯੋਗ ਹੈ, ਪਰ ਬਾਅਦ ਵਿੱਚ ਕੇਂਦਰ ਸਰਕਾਰ ਮੁਕਰ ਗਈ ਕਿ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਯੋਗ ਤਾਂ ਕੁਝ ਹਜ਼ਾਰ ਗੱਡੀਆਂ ‘ਤੇ ਕੀਤਾ ਜਾਣਾ ਚਾਹੀਦਾ ਹੈ ਅਤੇ ਨਤੀਜਿਆਂ ਦੇ ਅਧਾਰ ‘ਤੇ ਪੂਰੇ ਦੇਸ਼ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੈਂ ਈ-20 ਪੈਟਰੋਲ ਨੂੰ ਲੈ ਕੇ ਜਲਦ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਾਂਗਾ। ਮੈਨੂੰ ਪੱਤਰ ਵਿੱਚ ਕੀ ਲਿਖਣਾ ਹੈ, ਦੇਸ਼ਵਾਸੀ ਕਮੈਂਟ ਜਾਂ ਡੀਐਮ ਕਰਕੇ ਦੱਸਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 20 ਫੀਸਦੀ ਇਥੇਨੌਲ ਬਲੈਂਡਡ ਪੈਟਰੋਲ ਨੂੰ ਲੈ ਕੇ ਜਨਤਾ ਵਿੱਚ ਭਾਰੀ ਗੁੱਸਾ ਹੈ। 30 ਜੂਨ ਨੂੰ ਕੇਂਦਰ ਸਰਕਾਰ ਨੇ ਅਟਾਰਨੀ ਜਨਰਲ ਰਾਹੀਂ ਸੁਪਰੀਮ ਕੋਰਟ ਵਿੱਚ ਇਹ ਕਿਹਾ ਸੀ ਕਿ ਇਹ ਸਿਰਫ਼ ਇੱਕ ਪ੍ਰਯੋਗ ਹੈ ਅਤੇ ਇਸ ਦੇ ਨਤੀਜਿਆਂ ‘ਤੇ ਅਗਲੀ ਕਾਰਵਾਈ ਨਿਰਭਰ ਕਰੇਗੀ। ਜਦੋਂ ਇਹ ਖ਼ਬਰ ਅਗਲੇ ਦਿਨ ਮੀਡੀਆ ਵਿੱਚ ਆਈ, ਤਾਂ ਕੇਂਦਰ ਸਰਕਾਰ ਬਿਲਕੁਲ ਮੁਕਰ ਗਈ। ਕੇਂਦਰ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਬੋਲਿਆ ਹੈ, ਇਹ ਝੂਠ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਇੱਕ ਵੀਡੀਓ ਕਲਿੱਪ ਦਿਖਾਈ, ਜਿਸ ਵਿੱਚ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਪੈਟਰੋਲ ਵਿੱਚ 20 ਫੀਸਦੀ ਇਥੇਨੌਲ ਮਿਲਾਉਣਾ ਇੱਕ ਅਜਿਹਾ ਐਕਸਪੈਰੀਮੈਂਟ ਹੈ ਜਿਸ ਨੂੰ ਸਰਕਾਰ ਹੁਣ ਅਜ਼ਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੁੱਛਿਆ ਕਿ ਇਹ ਕਿਹੋ ਜਿਹਾ ਐਕਸਪੈਰੀਮੈਂਟ ਹੈ? ਐਕਸਪੈਰੀਮੈਂਟ ਉਦੋਂ ਹੁੰਦਾ ਹੈ ਜਦੋਂ ਕਿਸੇ ਚੀਜ਼ ਨੂੰ 50, 100, 500 ਜਾਂ 1000 ਗੱਡੀਆਂ ‘ਤੇ ਕਰ ਲਿਆ ਜਾਂਦਾ ਅਤੇ ਉਸ ਐਕਸਪੈਰੀਮੈਂਟ ਦੇ ਅਧਾਰ ‘ਤੇ ਜੋ ਨਤੀਜੇ ਆਉਂਦੇ, ਉਨ੍ਹਾਂ ਦੇ ਅਧਾਰ ‘ਤੇ ਇਹ ਤੈਅ ਕੀਤਾ ਜਾਂਦਾ ਕਿ ਇਸ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨਾ ਹੈ ਜਾਂ ਨਹੀਂ। ਪੂਰੇ ਦੇਸ਼ ਦੀ 140 ਕਰੋੜ ਆਬਾਦੀ ਦੀਆਂ ਸਾਰੀਆਂ ਗੱਡੀਆਂ ‘ਤੇ ਉਨ੍ਹਾਂ ਨੇ ਇਥੇਨੌਲ ਬਲੈਂਡਡ ਪੈਟਰੋਲ ਲਾਜ਼ਮੀ ਕਰ ਦਿੱਤਾ ਹੈ ਅਤੇ ਹੁਣ ਉਹ ਕਹਿ ਰਹੇ ਹਨ ਕਿ ਉਹ ਐਕਸਪੈਰੀਮੈਂਟ ਕਰ ਰਹੇ ਹਨ। ਜਿਨ੍ਹਾਂ ਲੋਕਾਂ ਦੀਆਂ ਗੱਡੀਆਂ ਖ਼ਰਾਬ ਹੋ ਰਹੀਆਂ ਹਨ, ਕੀ ਉਹ ਉਨ੍ਹਾਂ ਨੂੰ ਮੁਆਵਜ਼ਾ ਦੇਣਗੇ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਬਹੁਤ ਵੱਡੇ ਪੱਧਰ ‘ਤੇ ਇਸ ਦਾ ਵਿਰੋਧ ਕਰ ਰਹੇ ਹਨ। ਲੋਕ ਕਹਿ ਰਹੇ ਹਨ ਕਿ 30 ਫੀਸਦੀ ਘੱਟ ਐਵਰੇਜ ਆ ਰਹੀ ਹੈ, ਪਰ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਨਕਾਰ ਰਹੀ ਹੈ। ਜਦਕਿ ਖ਼ੁਦ ਕੇਂਦਰ ਸਰਕਾਰ ਦੇ ਹੀ ਐਕਸਪਰਟ, ਭਾਰਤ ਪੈਟਰੋਲੀਅਮ ਕੈਮੀਕਲ ਲਿਮਟਿਡ ਦੇ ਐਗਜ਼ੀਕਿਊਟਿਵ ਡਾਇਰੈਕਟਰ ਅਨੁਰਾਗ ਦਾ ਇਹ ਬਿਆਨ ਹੈ ਕਿ ਜ਼ਾਹਿਰ ਹੈ, ਇਥੇਨੌਲ ਦੀ ਮਾਈਲੇਜ ਘੱਟ ਹੁੰਦੀ ਹੈ, ਇਸ ਲਈ ਇਸ ਦੇ ਰਸਾਇਣਕ ਰੂਪ ਦੇ ਕਾਰਨ ਇਸ ਦੀ ਮਾਈਲੇਜ 30 ਫੀਸਦੀ ਘੱਟ ਹੋ ਜਾਂਦੀ ਹੈ। ਅਨੁਰਾਗ ਸਾਫ਼ ਕਹਿ ਰਹੇ ਹਨ ਕਿ 30 ਫੀਸਦੀ ਦੀ ਐਵਰੇਜ ਘੱਟ ਆ ਰਹੀ ਹੈ। ਜੇਕਰ 30 ਫੀਸਦੀ ਦੀ ਐਵਰੇਜ ਘੱਟ ਆ ਰਹੀ ਹੈ, ਤਾਂ ਬਲੈਂਡਡ ਪੈਟਰੋਲ ਦੇ ਦਾਮ ਵੀ 30 ਫੀਸਦੀ ਘੱਟ ਹੋਣੇ ਚਾਹੀਦੇ ਹਨ? ਸਰਕਾਰ ਦਾਮ ਉੱਨੇ ਹੀ ਲੈ ਰਹੀ ਹੈ ਅਤੇ ਲੋਕਾਂ ਦੀ ਐਵਰੇਜ ਘੱਟ ਆ ਰਹੀ ਹੈ, ਇਸ ਨਾਲ ਲੋਕਾਂ ਦਾ ਖ਼ਰਚਾ ਤਾਂ ਬਹੁਤ ਜ਼ਿਆਦਾ ਵਧ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਗੱਡੀ ਦੇ ਪਾਰਟਸ ਅਤੇ ਇੰਜਣ ਖ਼ਰਾਬ ਹੋ ਰਹੇ ਹਨ ਅਤੇ ਇੰਜਣ ਨੂੰ ਜੰਗਾਲ ਲੱਗ ਰਿਹਾ ਹੈ। ਜੇਕਰ ਲੋਕ ਇਸ ਦਾ ਵਿਰੋਧ ਕਰ ਰਹੇ ਹਨ, ਤਾਂ ਸਰਕਾਰ ਲੋਕਾਂ ਨਾਲ ਜ਼ਬਰਦਸਤੀ ਕਿਉਂ ਕਰ ਰਹੀ ਹੈ? ਉਹ ਇਸ ਨੂੰ ਵਾਪਸ ਕਿਉਂ ਨਹੀਂ ਲੈ ਰਹੀ? ਲੋਕਾਂ ਨੇ ਹੀ ਉਸ ਨੂੰ ਵੋਟ ਦੇ ਕੇ ਚੁਣਿਆ ਹੈ। ਸਰਕਾਰ ਦਾ ਫ਼ਰਜ਼ ਹੈ ਕਿ ਉਹ ਲੋਕਾਂ ਦੀ ਵੋਟ ਦੀ ਇੱਜ਼ਤ ਕਰੇ, ਲੋਕਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੇ ਹਿਸਾਬ ਨਾਲ ਚੱਲੇ। ਉਨ੍ਹਾਂ ਕਿਹਾ ਕਿ ਮੈਂ ਅਗਲੇ ਕੁਝ ਦਿਨਾਂ ਵਿੱਚ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਚਿੱਠੀ ਲਿਖਾਂਗਾ ਅਤੇ ਉਨ੍ਹਾਂ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਵਾਪਸ ਲੈਣ। ਮੈਨੂੰ ਚਿੱਠੀ ਵਿੱਚ ਕੀ ਲਿਖਣਾ ਚਾਹੀਦਾ ਹੈ, ਦੇਸ਼ਵਾਸੀ ਇਹ ਮੈਨੂੰ ਕਮੈਂਟ ਵਿੱਚ ਜਾਂ ਡੀਐਮ ਕਰਕੇ ਦੱਸਣ।

The post ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ : ਕੇਜਰੀਵਾਲ appeared first on Prime Asia News.

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ
ਚੰਡੀਗੜ੍ਹ, ਜੁਲਾਈ 3, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ।

ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

The post ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ appeared first on Prime Asia News.

ਪ੍ਰਧਾਨਗੀ ਲਈ ਕਾਂਗਰਸ ‘ਚ ਬਗਾਵਤੀ ਸੁਰਾਂ, ਨਾਰਾਜ਼ ਕਾਂਗਰਸੀਆਂ ਨੇ ਚਰਨਜੀਤ ਚੰਨੀ ਹੱਥ ਛੱਡਿਆ ਫ਼ੈਸਲਾ
ਮੋਰਿੰਡਾ, 3 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

2027 ਦੀਆਂ ਵਿਧਾਨ ਸਭਾ ਚੋਣਾਂ ਜਦੋਂ ਦਰ ਉਤੇ ਹਨ ਤਾਂ ਉਸ ਸਮੇਂ ਕਾਂਗਰਸ ਪਾਰਟੀ ਵਿੱਚ ਚੱਲਦਾ ਲੀਡਰਸ਼ਿੱਪ ਦਾ ਕਲੇਸ਼ ਹੁਣ ਖੁੱਲ੍ਹੇ ਮੈਦਾਨ ਵਿੱਚ ਆ ਗਿਆ ਹੈ। ਕਾਂਗਰਸ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਦੇ ਹੱਥ ਮੁੜ ਪ੍ਰਧਾਨਗੀ ਦੀ ਕਮਾਂਡ ਦੇਣ ਤੋਂ ਬਾਅਦ ਜ਼ਿਆਦਾਤਰ ਕਾਂਗਰਸੀ ਆਗੂਆਂ ਦੇ ਤੇਵਰ ਤਿੱਖੇ ਦਿਖਾਈ ਦਿੱਤੇ। ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਬਣਾਏ ਜਾਣ ਦੇ ਵਿਰੋਧ ਵਿੱਚ ਅੱਜ ਵੱਡੀ ਗਿਣਤੀ ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਇਕੱਤਰ ਹੋ ਕੇ ਹਾਈਕਮਾਂਡ ਤੱਕ ਨਰਾਜ਼ਗੀ ਦਾ ਸੁਨੇਹਾ ਪਹੁੰਚਾਇਆ। ਮੀਟਿੰਗ ਤੋਂ ਬਾਅਦ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੀ ਹਾਈਕਮਾਂਡ ਨਾਲ ਕੋਈ ਲੜਾਈ ਨਹੀਂ ਹੈ, ਅਸੀਂ ਵੀ ਹਾਈਕਮਾਂਡ ਨੁੰ ਮੰਨਦੇ ਹਾਂ। ਉਨ੍ਹਾਂ ਕਿਹਾ ਅਸੀਂ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਹਾਈਕਮਾਂਡ ਨਾਲ ਰਾਬਤਾ ਬਣਾ ਕੇ ਫੈਸਲੇ ਨੂੰ ਵਿਚਾਰਨ ਦੀ ਅਪੀਲ ਕਰਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇ।

ਮੀਟਿੰਗ ਤੋਂ ਬਾਅਦ ਜਿਥੇ ਕਈ ਕਾਂਗਰਸੀ ਆਗੂ ਮੀਡੀਆ ਨਾਲ ਗੱਲਬਾਤ ਕਰਨ ਤੋਂ ਬਚਦੇ ਦਿਖਾਈ ਦਿੱਤੇ।..ਤਾਂ ਉਧਰ ਹੀ ਇਸ ਸਬੰਧੀ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਮੀਟਿੰਗ ਤੋਂ ਇਹ ਵੀ ਤੱਕ ਕਹਿ ਦਿੱਤਾ ਕਿ ਕੁਝ ਵਰਕਰਾਂ ਨੇ ਆਪਣੀਆਂ ਭਾਵਨਾਵਾਂ ਚੰਨੀ ਨੂੰ ਦੱਸੀਆਂ ਹਨ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ 3-4 ਘੰਟੇ ਲਾ ਕੇ ਸਲਾਹ ਮਸ਼ਵਰਾ ਕੀਤਾ ਗਿਆ ਹੈ। ਸਭ ਨੇ ਆਪਣੀ ਆਪਣੀ ਸਲਾਹ ਦਿੱਤੀ ਹੈ। ਸਾਬਕਾ ਐਮਪੀ ਮੁਹਿੰਮਦ ਸਦੀਕ ਨੇ ਕਿਹਾ ਕਿ ਜੋ ਲੋਕ ਚਾਹੁੰਦੇ ਹਨ ਉਹ ਹੀ ਗੱਲ ਕੀਤੀ ਹੈ, ਅਸੀਂ ਆਪਣੇ ਕੋਲੋਂ ਕੋਈ ਗੱਲ ਨਹੀਂ ਰੱਖੀ।

ਅੱਜ ਦੀ ਮੀਟਿੰਗ ਵਿੱਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਰਾਣਾ ਗੁਰਜੀਤ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਆਗੂ ਤੇ ਵਰਕਰ ਪਹੁੰਚੇ।

ਦੂਜੇ ਪਾਸੇ ਜੇਕਰ ਕਾਂਗਰਸ ਦੇ ਇਸ ਕਲੇਸ਼ ਉਤੇ ਨਜ਼ਰ ਮਾਰੀ ਜਾਵੇ ਤਾਂ ਇਹ ਉਸੇ ਤਰ੍ਹਾਂ ਹੀ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਦੀ ਸਰਕਾਰ ਹੁੰਦੇ ਹੋਏ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਹੋਇਆ ਸੀ। ਉਸ ਸਮੇਂ ਮੁੱਖ ਮੰਤਰੀ ਕੁਰਸੀ ਝਗੜੇ ਦੀ ਜੜ੍ਹ ਬਣੀ ਸੀ ਜਿਸ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਭੇ ਕਰ ਦਿੱਤਾ ਗਿਆ , ਚਰਨਜੀਤ ਸਿੰਘ ਚੰਨੀ ਦੇ ਸਿਰ ਉਤੇ ਮੁੱਖ ਮੰਤਰੀ ਦਾ ਤਾਜ਼ ਧਰਿਆ ਗਿਆ….ਉਸ ਸਮੇਂ ਤੱਤਕਾਲੀ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਰੁੱਧ ਵੀ ਕਈ ਲੀਡਰ ਖੁੱਲ੍ਹ ਕੇ ਬੋਲੇ.. ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣ ਤੋਂ ਖੂੰਝੇ ਲੀਡਰ ਵੀ ਚੰਨੀ ਖਿਲਾਫ ਬੋਲਣ ਦਾ ਮੌਕਾ ਨਾ ਗੁਆਉਂਦੇ।… ਅਤੇ ਉਸੇ ਸਮੇਂ ਵਾਂਗ ਹੁਣ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਮੁੜ ਦੋਫਾੜ ਹੋਣ ਕਿਨਾਰੇ ਹੈ। ਕੇਂਦਰੀ ਹਾਈਕਮਾਂਡ ਨੇ ਹੁਣ ਭਾਵੇਂ ਕਿਹਾ ਸੀ ਕਿ 2022 ਵਾਲੇ ਤੋਂ ਸਬਕ ਸਿੱਖ ਕੇ ਅੱਗੇ ਵਧਾਂਗੇ, ਪਰ ਹੁਣ ਲੱਗਦਾ ਸਾਇਦ ਕੇਂਦਰ ਦੇ ਫਾਰਮੂਲੇ ਪੰਜਾਬ ਦੇ ਆਗੂਆਂ ਦੇ ਮੁਤਾਬਕ ਲਗਾਉਣ ਵਿੱਚ ਅਸਫਲ ਰਹੀ ਹੈ।

ਕੇਂਦਰ ਹਾਈਕਮਾਂਡ ਨੇ ਜਦੋਂ 1 ਜੁਲਾਈ ਦੀ ਢਲਦੀ ਸ਼ਾਮ ਨੂੰ ਜ਼ਿੰਮੇਵਾਰੀਆਂ ਦੀ ਸੂਚੀ ਜਾਰੀ ਕੀਤੀ ਤਾਂ ਆਗੂਆਂ ਨੇ ਚੁੱਪ ਧਾਰ ਲਈ ਤੇ ਉਹੀ ਚੁੱਪੀ ਅੱਜ ਮੋਰਿੰਡਾ ਵਿੱਚ ਪਾਰਟੀ ਨੂੰ ਚੈਲੰਜ ਬਣਦੀ ਦਿਖਾਈ ਦਿੱਤੀ ਹੈ। ਮੀਟਿੰਗ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਗੱਲ ਕਰਦੇ ਹੋਏ ਨਰਾਜ਼ਗੀ ਪ੍ਰਗਟਾਈ।

ਹਾਈਕਮਾਂਡ ਦੇ ਫੈਸਲੇ ਵਿਰੁੱਧ ਇਕੱਠੇ ਹੋਏ ਕਾਂਗਰਸੀ ਆਗੂਆਂ ਦੇ ਤੇਵਰ ਤਿੱਖੇ ਰਹੇ, ਪਰ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਚੁੱਪ ਰਹਿਣ ਵਿੱਚ ਅਜੇ ਤੱਕ ਸਿਆਣਪ ਸਮਝੀ ਹੈ। ਉਨ੍ਹਾਂ ਵੱਲੋਂ ਕਾਂਗਰਸੀ ਲੀਡਰਾਂ ਦੀ ਇਸ ਮੀਟਿੰਗ ਉਤੇ ਕੁਝ ਵੀ ਬੋਲਣ ਤੋਂ ਕਿਨਾਰਾ ਕੀਤਾ ਹੋਇਆ ਹੈ। ਕਾਂਗਰਸ ਦੇ ਇਸ ਕਲੇਸ਼ ਕੀ ਰੂਪ ਧਾਰਨ ਕਰੇਗਾ ਇਹ ਤਾਂ ਸਮਾਂ ਹੀ ਦੱਸੇਗਾ, ਪਰ ਪੰਜਾਬ ਦੇ ਲੋਕਾਂ ਅਤੇ ਵਿਰੋਧੀ ਰਾਜਨੀਤਿਕ ਪਾਰਟੀਆਂ ਦੀਆਂ ਨਜ਼ਰਾਂ ਕਾਂਗਰਸ ਵੱਲ ਜ਼ਰੂਰ ਹਨ, ਕਾਂਗਰਸ ਇਸ ਲੜਾਈ ਨੂੰ ਥੰਮ ਸਕੇਗੀ ਜਾਂ ਫਿਰ ਕੋਈ ਨਵਾਂ ਰੂਪ ਧਾਰਨ ਕਰੇਗਾ।

The post ਪ੍ਰਧਾਨਗੀ ਲਈ ਕਾਂਗਰਸ ‘ਚ ਬਗਾਵਤੀ ਸੁਰਾਂ, ਨਾਰਾਜ਼ ਕਾਂਗਰਸੀਆਂ ਨੇ ਚਰਨਜੀਤ ਚੰਨੀ ਹੱਥ ਛੱਡਿਆ ਫ਼ੈਸਲਾ appeared first on Prime Asia News.

ਮਾਨਸਾ ’ਚ ਮਾਂ ਨੇ ਤਿੰਨ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ, ਆਪ ਕੀਤੀ ਖੁਦਕੁਸ਼ੀ
ਮਾਨਸਾ, 3 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਾਨਸਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਔਰਤ ਨੇ ਤਿੰਨ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਔਰਤ ਤਿੰਨ ਬੱਚਿਆਂ ਅਤੇ ਆਪਣੀ ਸੱਸ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆ ਰਿਹਾ ਹੈ ਕਿ ਔਰਤ ਨੇ ਬੱਚਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਉਨ੍ਹਾਂ ਦਾ ਗਲ਼ਾ ਦਬਾਅ ਦਿੱਤਾ ਹੈ ਅਤੇ ਖੁਦ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਲਿਆ। ਮ੍ਰਿਤਕ ਦੀ ਪਹਿਚਾਣ 36 ਸਾਲਾ ਸੰਦੀਪ ਕੌਰ, ਉਸਦੀ ਧੀ ਮੋਟੋ ਕੌਰ 13 ਸਾਲ, 8 ਸਾਲ ਦੀ ਧੀ ਕਾਲੂ ਅਤੇ ਬੇਟਾ ਵਿਸ਼ਵਾਸ ਵਜੋਂ ਹੋਈ ਹੈ। ਅਜੇ ਤੱਕ ਅਜਿਹਾ ਖੌਫ਼ਨਾਕ ਕਦਮ ਚੁੱਕਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਚੱਲਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਪਤੀ ਦੀ 4 ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ। ਆਰਥਿਕ ਤੰਗੀ ਦਿਨੋਂ ਦਿਨ ਵਧਦੀ ਜਾ ਰਹੀ ਸੀ ਕਿ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਸੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਮਾਨਸਾ ’ਚ ਮਾਂ ਨੇ ਤਿੰਨ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ, ਆਪ ਕੀਤੀ ਖੁਦਕੁਸ਼ੀ appeared first on Prime Asia News.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ
ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

03-07-2026

ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਸ਼ੁੱਕਰਵਾਰ, ੧੯ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੦੧)

ਪੰਜਾਬੀ ਵਿਆਖਿਆ

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

English Translation

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Friday, 19th Assaar (Samvat 558 Nanakshahi)

(Page: 601)

The post ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ appeared first on Prime Asia News.

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 2 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਨੂੰ ਸੌਂਪੀ ਸੀ, ਜਿਸ ਵਿੱਚ 2025-26 ਦੇ ਅਕਾਦਮਿਕ ਸੈਸ਼ਨ ਲਈ ਬਲਾਕ ਭੁਲੱਥ, ਕਪੂਰਥਲਾ ਦੇ ਅਧੀਨ ਆਉਂਦੇ 14 ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਕਰਵਾਉਣ ਦੀ ਪ੍ਰਵਾਨਗੀ ਮੰਗੀ ਗਈ ਸੀ।

ਇਸ ਤੋਂ ਬਾਅਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੇ ਕਥਿਤ ਤੌਰ ’ਤੇ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹਵਾਲੇ ਨਾਲ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤਾ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਜ਼ ਅਨੁਸਾਰ, ਮੁਲਜ਼ਮ ਵਿਰੁੱਧ ਦੋਸ਼ ਸੱਚ ਪਾਏ ਗਏ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ੜਤਾਲ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ appeared first on Prime Asia News.

PSEB ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਸ਼ਡਿਊਲ ਜਾਰੀ
ਐੱਸ ਏ ਐੱਸ ਨਗਰ, 02 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ 2026 ਹੈ। ਮਿਤੀ 01 ਸਤੰਬਰ, 2026 ਤੋਂ 31 ਅਕਤੂਬਰ 2026 ਤੱਕ 1500/- ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲਿਆ ਜਾ ਸਕਦਾ ਹੈ। ਇਹਨਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਉਪਲਬਧ ਹੈ), ਬੋਰਡ ਦੇ ਖੇਤਰੀ ਦਫਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰੀਕ੍ਰਿਆ ਰਾਹੀਂ ਦਾਖਲਾ ਫਾਰਮ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈਬ ਸਾਈਟ www.pseb.ac.in ਤੇ ਉਪਲਬਧ ਹਨ।

The post PSEB ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਸ਼ਡਿਊਲ ਜਾਰੀ appeared first on Prime Asia News.

AI ਖਾ ਜਾਵੇਗਾ ਤੁਹਾਡੀ ਨੌਕਰੀ ?
ਕੀ ਤੁਸੀਂ ਸੋਚਿਆ ਹੈ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ ਤੁਹਾਡੀ ਨੌਕਰੀ ਵੀ AI ਯਾਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਕਰ ਸਕਦਾ ਹੈ? 2023 ਤੋਂ ਹੁਣ ਤੱਕ ਦੁਨੀਆ ਭਰ ਵਿੱਚ ਲਗਭਗ ਇੱਕ ਲੱਖ ਤੋਂ ਵੱਧ ਕਾਰਪੋਰੇਟ ਨੌਕਰੀਆਂ ਖ਼ਤਮ ਹੋ ਚੁੱਕੀਆਂ ਹਨ। ਇਸ ਦਾ ਇੱਕ ਵੱਡਾ ਕਾਰਨ ਹੈ AI ਅਤੇ ਆਟੋਮੇਸ਼ਨ। ਐਮਾਜ਼ਾਨ, ਮੈਟਾ, ਮਾਈਕ੍ਰੋਸਾਫਟ, ਟੀਸੀਐਸ ਅਤੇ ਹੋਰ ਕਈ ਵੱਡੀਆਂ ਕੰਪਨੀਆਂ ਨੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ। ਕਿਉਂ? ਜਿਹੜੇ ਕੰਮ ਰੋਜ਼ ਇੱਕੋ ਤਰੀਕੇ ਨਾਲ ਹੁੰਦੇ ਹਨ, ਜਿਵੇਂ ਡਾਟਾ ਐਂਟਰੀ, ਕਸਟਮਰ ਸਪੋਰਟ, ਬੇਸਿਕ ਕੋਡਿੰਗ, ਰਿਪੋਰਟ ਬਣਾਉਣਾ ਜਾਂ ਦਫ਼ਤਰੀ ਕਾਗਜ਼ੀ ਕੰਮ – ਇਹ ਸਾਰੇ ਕੰਮ AI ਬਹੁਤ ਤੇਜ਼ੀ ਨਾਲ ਕਰ ਰਿਹਾ ਹੈ। ਟੀਸੀਐਸ ਵਰਗੀਆਂ ਕੰਪਨੀਆਂ ਨੇ ਕਾਲਜਾਂ ਤੋਂ ਨਵੀਂ ਭਰਤੀ ਘਟਾ ਦਿੱਤੀ ਹੈ। ਹੁਣ ਕੰਪਨੀਆਂ ਨੂੰ ਵੱਧ ਕਰਮਚਾਰੀ ਨਹੀਂ, ਸਗੋਂ ਵੱਧ ਸਕਿੱਲ ਵਾਲੇ ਲੋਕ ਚਾਹੀਦੇ ਹਨ।

The post AI ਖਾ ਜਾਵੇਗਾ ਤੁਹਾਡੀ ਨੌਕਰੀ ? appeared first on Prime Asia News.

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਤੇਜ਼, ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ SIT ਦੀ ਟੀਮ
ਚੰਡੀਗੜ੍ਹ, 2 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

“ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨਾਲ ਜੁੜੀ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ SIT ਅੱਜ ਫਰੀਦਕੋਟ ਜ਼ਿਲ੍ਹੇ ਦੇ ਉਨ੍ਹਾਂ ਵੱਖ-ਵੱਖ ਘਟਨਾ ਸਥਾਨਾਂ ਦਾ ਦੌਰਾ ਕਰਨ ਜਾ ਰਹੀ ਹੈ, ਜਿੱਥੇ ਇਹ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਸਨ। ਜੇਕਰ SIT ਦੇ ਅੱਜ ਦੇ ਸ਼ਡਿਊਲ ਦੀ ਗੱਲ ਕਰੀਏ ਤਾਂ ਜਾਂਚ ਟੀਮ ਦੁਪਹਿਰ 1:00 ਵਜੇ ਸਭ ਤੋਂ ਪਹਿਲਾਂ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇਗੀ। ਇਸ ਤੋਂ ਬਾਅਦ ਦੁਪਹਿਰ ਪੌਣੇ ਦੋ ਵਜੇ ਯਾਨੀ 1:45 ਵਜੇ ਟੀਮ ਬਰਗਾੜੀ ਦਾ ਦੌਰਾ ਕਰੇਗੀ ਅਤੇ ਫਿਰ ਦੁਪਹਿਰ 2:30 ਵਜੇ ਬਹਿਬਲ ਕਲਾਂ ਵਾਲੀ ਥਾਂ ‘ਤੇ ਜਾ ਕੇ ਜਾਂਚ ਕੀਤੀ ਜਾਵੇਗੀ। ਇੰਨਾ ਹੀ ਨਹੀਂ, ਸ਼ਾਮ ਨੂੰ ਕਰੀਬ 4:00 ਵਜੇ SIT ਬਾਜਾਖਾਨਾ ਪੁਲਿਸ ਸਟੇਸ਼ਨ ਦੀ ਚੌਕੀ ਵਿਖੇ ਪਹੁੰਚੇਗੀ, ਜਿੱਥੇ ਇਸ ਕੇਸ ਨਾਲ ਜੁੜੇ ਅਹਿਮ ਰਿਕਾਰਡ ਅਤੇ ਕੇਸ ਪ੍ਰਾਪਰਟੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਣੀ ਹੈ। ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਦਿੱਤੇ ਗਏ ਸਖ਼ਤ ਬਿਆਨ ਤੋਂ ਬਾਅਦ SIT ਦੀ ਕਾਰਵਾਈ ਵਿੱਚ ਵੱਡੀ ਤੇਜ਼ੀ ਦੇਖਣ ਨੂੰ ਮਿਲੀ ਹੈ। ਇਸ ਤੋਂ ਪਹਿਲਾਂ ਵੀ ਜਾਂਚ ਟੀਮ ਵੱਲੋਂ ਕਈ ਪ੍ਰਮੁੱਖ ਸ਼ਖਸੀਅਤਾਂ, ਜਿਨ੍ਹਾਂ ਵਿੱਚ ਵਿਜੇ ਸਾਂਪਲਾ, ਗਗਨਦੀਪ ਸਿੰਘ ਬਰਾੜ ਅਤੇ ਮਾਲਵਿੰਦਰ ਸਿੰਘ ਜੱਗੀ ਸ਼ਾਮਲ ਹਨ, ਕੋਲੋਂ ਲੰਮੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਦੇਖਣਾ ਹੋਵੇਗਾ ਕਿ ਅੱਜ ਦੇ ਇਸ ਹਾਈ-ਪ੍ਰੋਫਾਈਲ ਦੌਰੇ ਤੋਂ ਬਾਅਦ ਇਸ ਮਾਮਲੇ ਵਿੱਚ ਕੀ ਨਵੇਂ ਖ਼ੁਲਾਸੇ ਹੁੰਦੇ ਹਨ।”

The post ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਤੇਜ਼,  ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ SIT ਦੀ ਟੀਮ appeared first on Prime Asia News.

ਹਵਾ ‘ਚ ਉਛਲ ਕੇ ਸਰੀਏ ‘ਚ ਫ਼ਸੀ ਗੱਡੀ
ਲਾਹੌਲ ਸਪਿਤੀ, 2 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹਿਮਾਚਲ ਪ੍ਰਦੇਸ਼ ਵਿਚ ਇਕ ਸਕਾਰਪੀਓ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜੋ ਹਵਾ ਵਿੱਚ ਉਛਲਦੀ ਹੋਈ ਉਸਾਰੀ ਅਧੀਨ ਜਾ ਰਹੇ ਪਿੱਲਰ ਸਰੀਏ ਉਤੇ ਜਾ ਲਟਕੀ। ਹਿਮਾਚਲ ਦੇ ਅਟਲ ਟਨਲ ਦੇ ਨਾਰਥ ਪੋਰਟਲ ਦੇ ਉੱਤੇ ਤੇਜ਼ ਰਫ਼ਤਾਰ ਸਕਾਰਪੀਓ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਸਕਾਰਪੀਓ ਟਨਲ ਦੇ ਬਾਹਰ ਨਿਕਲਦੇ ਹੀ ਬੇਕਾਬੂ ਹੋ ਗਈ ਅਤੇ ਬੈਰੀਕੇਡ ਤੋੜਦੇ ਹੋਏ ਹਵਾ ‘ਚ ਉੱਛਲ ਕੇ ਚੰਦਰਭਾਗਾ ਨਦੀ ਕਿਨਾਰੇ ਬਣੇ ਇੱਕ ਪਿੱਲਰ ਦੇ ਨਾਲ ਜਾ ਟਕਰਾਈ। ਪਿੱਲਰ ਦੇ ਉੱਤੇ ਲੱਗੇ ਲੋਹੇ ਦੇ ਸਰੀਏ ਗੱਡੀ ਦੇ ਆਰ-ਪਾਰ ਹੋ ਗਏ, ਜਿਸ ਦੇ ਨਾਲ ਹਾਦਸਾ ਹੋਰ ਵੀ ਖੌਫ਼ਨਾਕ ਬਣ ਗਿਆ।ਹਾਦਸੇ ਦੀ ਜਾਣਕਾਰੀ ਮਿਲਦੇ ਹੀ ਰਾਹਤ ਦੀਆਂ ਟੀਮਾਂ ਉੱਥੇ ਪਹੁੰਚੀਆਂ ਅਤੇ ਗੱਡੀ ਦੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਦਰਦਨਾਕ ਹਾਦਸੇ ਦੇ ਵਿੱਚ ਰਾਜਸਥਾਨ ਦੇ ਸੀਕਰ ਦੇ ਰਹਿਣ ਵਾਲੇ ਕੈਲਾਸ਼ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਤਿੰਨ ਹੋਰ ਨੌਜਵਾਨ ਜ਼ਖਮੀ ਹੋਏ ਨੇ। ਫਿਲਹਾਲ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਜਾਰੀ ਹੈ।

The post ਹਵਾ ‘ਚ ਉਛਲ ਕੇ ਸਰੀਏ ‘ਚ ਫ਼ਸੀ ਗੱਡੀ appeared first on Prime Asia News.

ਅਮਰੀਕਾ ‘ਚ ਕੌਣ ਕੌਣ ਹੋਊ ਪੱਕਾ ?, ਅਦਾਲਤ ਦਾ ਵੱਡਾ ਫ਼ੈਸਲਾ, ਖਾਤੇ ‘ਚ ਪੈਸੇ,ਘਰਾਂ ‘ਚ ਪੰਗੇ
The post ਅਮਰੀਕਾ ‘ਚ ਕੌਣ ਕੌਣ ਹੋਊ ਪੱਕਾ ?, ਅਦਾਲਤ ਦਾ ਵੱਡਾ ਫ਼ੈਸਲਾ, ਖਾਤੇ ‘ਚ ਪੈਸੇ,ਘਰਾਂ ‘ਚ ਪੰਗੇ appeared first on Prime Asia News.

ਖਾਤੇ ‘ਚ ਕਿਵੇਂ ਆਏ ਪੈਸੇ, ਆਹ ਔਰਤਾਂ ਨੇ ਖੋਲ੍ਹੇ ਸਭ ਤੋਂ ਵੱਡੇ ਭੇਤ
The post ਖਾਤੇ ‘ਚ ਕਿਵੇਂ ਆਏ ਪੈਸੇ, ਆਹ ਔਰਤਾਂ ਨੇ ਖੋਲ੍ਹੇ ਸਭ ਤੋਂ ਵੱਡੇ ਭੇਤ appeared first on Prime Asia News.