ਫਾਜ਼ਿਲਕਾ, 11 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੀ ਮਹਿਲਾ ਕੋਆਰਡੀਨੇਟਰ ਨਾਲ ਕੁੱਟਮਾਰ ਕੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਇਕ ਕੌਂਸਲਰ ਸਮੇਤ 4 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਫਾਜ਼ਿਲਕਾ ਦੇ ਵਾਰਡ ਨੰਬਰ 9 ਤੋਂ ਕੌਂਸਲਰ ਸਮੇਤ 4 ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਰਾਧਾ ਸੁਆਮੀ ਕਾਲੌਨੀ ਵਾਸੀ ਮੰਜੂ ਰਾਣੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ਦੇ ਵਾਰਡ ਤੋਂ ਚੋਣ ਜਿੱਤਣ ਵਾਲੇ ਕੌਂਸਲਰ ਸੁਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਮਾਂ-ਬੇਟੀ ਸਤਿਕਾਰ ਯੋਜਨਾ ਦੇ ਫਾਰਮ ਭਰੇ ਜਾ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਭਰਾ ਨਾਲ ਦਫ਼ਤਰ ਪਹੁੰਚੀ ਤਾਂ ਫਾਰਮ ਭਰਨ ਨੂੰ ਲੈ ਕੇ ਸਵਾਲ ਕੀਤੇ ਅਤੇ ਵੀਡੀਓ ਬਣਾਉਣਾ ਸ਼ੁਰੂ ਕੀਤਾ, ਤਾਂ ਆਰੋਪੀ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਮੰਜੂ ਰਾਣੀ ਅਤੇ ਉਸਦੇ ਭਰਾ ਦੇ ਸੱਟਾ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

Spread the love