ਅੰਮ੍ਰਿਤਸਰ, 27 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਅਚਾਨਕ ਅੱਗ ਲੱਗ ਗਈ। ਸੇਵਾਦਾਰਾਂ ਨੇ ਸਖਤ ਮਿਹਨਤ ਤੋਂ ਬਾਅਦ ਅੱਗ ਉਤੇ ਕਾਬੂ ਪਾ ਲਿਆ। ਮਿਲੀ ਜਾਣਕਾਰੀ ਅਨੁਸਾਰ ਸੰਗਤ ਨੂੰ ਧੁੱਪ ਤੋਂ ਬਚਾਉਣ ਲਈ ਟੈਂਟ ਲਗਾਇਆ ਗਿਆ ਸੀ। ਅਚਾਨਕ ਟੈਂਟ ਦੀਆਂ ਚਾਦਰਾਂ ਵਿਚ ਅੱਗ ਲੱਗ ਗਈ। ਸੇਵਾਦਾਰਾਂ ਨੇ ਤੁਰੰਤ ਚੌਕਸੀ ਦਿਖਾਉਂਦੇ ਹੋਏ ਅੱਗ ਉਤੇ ਕਾਬੂ ਪਾ ਲਿਆ।  ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਸੁਚੇਤਤਾ ਨਾਲ ਇੱਕ ਵੱਡਾ ਹਾਦਸਾ ਟਲ ਗਿਆ।

Spread the love