ਮੁਕਤਸਰ, 1 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਲਾਗੂ ਹੋ ਜਾਣ ਤੋਂ ਬਾਅਦ ਪੰਜਾਬ ਵਿੱਚ ਪਹਿਲਾਂ ਮਾਮਲਾ ਦਰਜ ਕੀਤਾ ਗਿਆ ਹੈ। ਮੁਕਤਸਰ ਜ਼ਿਲ੍ਹੇ ਦੇ ਮਲੋਟ ਕਸਬੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੰਦਰਾ ਬਸਤੀ ਦੇ ਵਾਰਡ ਨੰਬਰ 10 ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਨੇੜੇ ਸੜਕ ਉਤੇ 20 ਅੰਗ ਖਿਲਰੇ ਹੋਏ ਮਿਲੇ। ਜਦੋਂ ਲੋਕਾਂ ਨੇ ਦੇਖਿਆ ਤਾਂ ਸਤਿਕਾਰ ਨਾਲ ਅੰਗਾਂ ਨੂੰ ਇਕੱਠਾ ਕੀਤਾ ਅਤੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਐਸ ਐਚ ਓ ਅਤੇ ਡੀਐਸਪੀ ਮੌਕੇ ਉਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਸੰਕੇਤ ਸਾਹਮਣੇ ਆਏ ਕਿ ਗੁਟਕਾ ਸਾਹਿਬ ਸ਼ਾਇਦ ਕਬਾੜ ਦੇ ਸਾਮਾਨ ਨਾਲ ਆਇਆ ਸੀ ਤੇ ਬਾਅਦ ਵਿੱਚ ਗਲੀ ਵਿੱਚ ਸੁੱਟ ਦਿੱਤਾ।

ਮਲੋਟ ਸਿਟੀ ਪੁਲਿਸ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ ਨਵੇਂ ਐਕਟ ਅਤੇ ਬੀ ਐਨ ਐਸ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਸ ਇਲਾਕੇ ਵਿੱਚ ਜ਼ਿਆਦਾਤਰ ਲੋਕ ਕਬਾੜ ਇਕੱਠਾ ਕਰਨ ਦਾ ਕੰਮ ਕਰਦੇ ਹਨ, ਜਿੰਨਾਂ ਵਿਚੋਂ ਜ਼ਿਆਦਾ ਪਰਵਾਸੀ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Spread the love