ਮੋਹਾਲੀ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। 10ਵੀਂ ਕਲਾਸ ਦੇ ਨਤੀਜੇ ਵਿਚ ਪਹਿਲਾਂ ਸਥਾਨ ਫਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ ਪ੍ਰਾਪਤ ਕੀਤਾ। ਜਦੋਂ ਕਿ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਜ਼ਿਲ੍ਹਾ ਰੂਪ ਨਗਰ ਦੇ ਮਨੀਮਹੇਸ਼ ਸ਼ਰਮਾ ਅਤੇ ਤੀਜ਼ਾ ਸਥਾਨ ਰੀਆ ਰਾਣੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਮਾਡਲ ਟਾਊਨ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ ਹੈ। ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਕੁਲ 272 ਵਿਦਿਅਰਥੀ ਮੈਰਿਟ ਵਿੱਚ ਆਏ। 272 ਵਿਚੋਂ ਸਿਰਫ 52 ਲੜਕੇ ਮੈਰਿਟ ਵਿੱਚ ਆਏ, ਜਦੋਂ ਕਿ ਬਾਕੀ 220 ਲੜਕੀਆਂ ਨੇ ਬਾਜ਼ੀ ਮਾਰੀ ਹੈ। ਸਭ ਤੋਂ ਜ਼ਿਆਦਾ ਲੁਧਿਆਣਾ ਜ਼ਿਲ੍ਹੇ ਦੇ 38 ਵਿਦਿਆਰਥੀ ਮੈਰਿਟ ਵਿੱਚ ਆਏ ਜਿਸ ਵਿੱਚ 27 ਲੜਕੀਆਂ ਸ਼ਾਮਲ ਹਨ।

Spread the love