ਚੰਡੀਗੜ੍ਹ, 14 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਈਂਧਣ ਬਚਾਉਣ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇੱਕ ਅਹਿਮ ਫ਼ੈਸਲਾ ਲੈਂਦੇ ਹੋਏ ਵੱਡਾ ਐਲਾਨ ਕੀਤਾ ਹੈ ਕਿ ਹੁਣ ਹਰ ਬੁੱਧਵਾਰ ਨੂੰ ਸਰਕਾਰੀ ਦਫ਼ਤਰਾਂ ਦਾ ਸਟਾਫ਼ ਸਾਈਕਲ ਰਾਹੀਂ ਜਾਂ ਪਰਿਵਾਰਕ ਮੈਂਬਰਾਂ ਨਾਲ ਦਫ਼ਤਰ ਪਹੁੰਚੇਗਾ। ਇਸ ਦਿਨ ਸਰਕਾਰੀ ਗੱਡੀਆਂ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਚਲਾਈਆਂ ਗਈਆਂ ਬੱਸਾਂ ‘ਤੇ ਵੀ ਸਟਾਫ਼ ਦਫ਼ਤਰ ਪਹੁੰਚ ਸਕਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਧਵਾਰ ਨੂੰ ਦਫ਼ਤਰਾਂ ‘ਚ ਫੋਰ-ਵ੍ਹੀਲਰ ਵਾਹਨਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਰਾਜਪਾਲ ਨੇ ਕਿਹਾ ਕਿ ਚੰਡੀਗੜ੍ਹ ਦੀਆਂ ਸੜਕਾਂ ਸਾਈਕਲ ਚਲਾਉਣ ਲਈ ਬਿਹਤਰ ਹਨ ਅਤੇ ਸ਼ਹਿਰ ਦਾ ਢਾਂਚਾ ਵੀ ਇਸ ਲਈ ਉੱਚਿਤ ਹੈ।

ਉਨ੍ਹਾਂ ਕਿਹਾ ਕਿ ਬਜ਼ੁਰਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾ ਸਕਦੀ ਹੈ, ਪਰ ਬਾਕੀ ਕਰਮਚਾਰੀ ਆਸਾਨੀ ਨਾਲ ਸਾਈਕਲ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਰਾਜ ਭਵਨ ਅਤੇ ਸਰਕਾਰੀ ਦਫ਼ਤਰਾਂ ਤੋਂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਸ ਨੂੰ ਸਕੂਲਾਂ ਅਤੇ ਆਮ ਲੋਕਾਂ ਤੱਕ ਵੀ ਲਿਜਾਇਆ ਜਾਵੇਗਾ ਤਾਂ ਜੋ ਵਾਤਾਵਰਣ ਸੁਰੱਖਿਆ ਅਤੇ ਈਂਧਣ ਬੱਚਤ ਪ੍ਰਤੀ ਜਾਗਰੂਕਤਾ ਵੱਧ ਸਕੇ।

Spread the love