ਪੰਚਕੂਲਾ, 12 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਗਿਆ ਹੈ। ਹਰਿਆਣਾ ਬੋਰਡ ਵੱਲੋਂ ਐਲਾਨੇ ਗਏ 84.67 ਫੀਸਦੀ ਰਿਹਾ। ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਐਲਾਨੇ ਗਏ ਨਤੀਜੇ ਵਿੱਚ ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 87.97 ਫੀਸਦੀ ਅਤੇ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 81.45 ਫੀਸਦੀ ਰਹੀ।

 ਜਿੰਨਾਂ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਉਹ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਦੇਖ ਸਕਦੇ ਹਨ।

Spread the love