ਲੰਬੀ, 22 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਦਿਨ ਦਿਹਾੜੇ ਇਕ ਆਂਗਣਵਾੜੀ ਸੈਂਟਰ ਵਿੱਚ ਵਰਕਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਫਤਿਹਗਪੁਰ ਮਨੀਆ ਵਿਖੇ ਆਂਗਣਵਾੜੀ ਸੈਂਟਰ ਵਿੱਚ ਹੈਲਪਰ ਵਜੋਂ ਕੰਮ ਕਰਦੀ ਹੈਲਪਰ ਦਾ ਇਕ ਅਣਪਛਾਤੇ ਵਿਅਕਤੀ ਨੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਜਦੋਂ ਹੈਲਪਰ ਰਮਨਦੀਪ ਕੌਰ ਸਵੇਰੇ ਆਂਗਣਵਾੜੀ ਸੈਂਟਰ ਵਿੱਚ ਸਫਾਈ ਕਰ ਰਹੀ ਸੀ, ਤਾਂ ਇਕ ਅਣਪਛਾਤੇ ਵਿਅਕਤੀ ਨੇ ਉਸ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਉਸਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਡੀਐਸਪੀ ਲੰਬੀ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Spread the love