ਨਵੀਂ ਦਿੱਲੀ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਦਿੱਲੀ ਹਿੰਸਾ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਉਮਰ ਖਾਲਿਦ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਖਾਲਿਦ ਨੂੰ 3 ਦਿਨਾਂ ਦੀ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਉਮਰ ਖਾਦਿਲ ਨੂੰ 1 ਜੂਨ ਤੋਂ 3 ਜੂਨ ਤੱਕ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ, ਤਾਂ ਕਿ ਉਹ ਆਪਣੀ ਬਿਮਾਰ ਮਾਂ ਦੀ ਸਰਜਰੀ ਦੌਰਾਨ ਉਨ੍ਹਾਂ ਦੀ ਦੇਖਭਲ ਕਰ ਸਕੇ ਅਤੇ ਆਪਣੇ ਮਾਮਾ ਦੇ ‘ਚੇਹਲੁਮ’ ਦੀ ਰਸਮ ਵਿੱਚ ਸ਼ਾਮਲ ਹੋ ਸਕੇ। ਜ਼ਿਕਰਯੋਗ ਹੈ ਕਿ ਉਮਰ ਖਾਲਿਦ ਨੂੰ UAPA ਦੇ ਤਹਿਤ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਹਿੰਸਾ 2020 ਦੇ ਮਾਮਲੇ ਵਿੱਚ ਉਮਰ ਖਾਲਿਦ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Spread the love