ਚੰਡੀਗੜ੍ਹ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਨਗਰ ਨਿਗਮ, ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਬੈਲੇਟ ਪੇਪਰ ਨਾਲ ਕਰਾਉਣ ਦੇ ਵਿਰੋਧ ਵਿੱਚ ਪਾਈ ਗਈ ਪਟੀਸ਼ਨ ਉਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਈਵੀਐਮ ਨਾਲ ਕਰਾਉਣ ਨੂੰ ਲੈ ਕੇ ਪਾਈ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ। ਹਾਈਕੋਰਟ ਦੇ ਇਹ ਫੈਸਲਾ ਆਉਣ ਤੋਂ ਬਾਅਦ ਸੱਪਸ਼ਟ ਹੋ ਗਿਆ ਕਿ ਹੁਣ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਬੈਲੇਟ ਪੇਪਰ ਨਾਲ ਕਰਵਾਈਆਂ ਜਾਣਗੀਆਂ। ਹਾਈਕੋਰਟ ਵੱਲੋਂ ਕਿਹਾ ਗਿਆ ਕਿ ਹੁਣ ਪੂਰਾ ਸ਼ਡਿਊਲ ਜਾਰੀ ਹੋ ਚੁੱਕਿਆ ਹੈ। ਹੁਣ ਕਾਫੀ ਦੇਰ ਹੋ ਗਿਆ, ਸਾਡਾ ਦਾਖਲ ਸਹੀਂ ਨਹੀਂ ਹੋਵੇਗਾ।

ਜ਼ਿਕਰਯੋਗ ਹੈ ਕਿ 26 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਬੈਲੇਟ ਪੇਪਰ ਦੀ ਥਾਂ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣ। ਜਿਸ ਸਬੰਧੀ ਅੱਜ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ।

Spread the love