ਚੰਡੀਗੜ੍ਹ, 9 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :
ਹਾਈਕੋਰਟ ਨੇ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ
ਮੁਲਜ਼ਮ ਚਰਨਜੀਤ ਸਿੰਘ ਦੀ ਪਟੀਸ਼ਨ ਉਤੇ ਲਿਆ ਫੈਸਲਾ
ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ। ਮੁਲਜ਼ਮ ਚਰਨਜੀਤ ਦੀ ਪਟੀਸ਼ਨ ਉਤੇ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕੇਸ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਵੀ ਚੰਡੀਗੜ੍ਹ ਟਰਾਂਸਫਰ ਕੀਤਾ ਜਾ ਚੁੱਕਿਆ ਹੈ। ਚਰਨਜੀਤ ਦੇ ਵਕੀਲ ਤਨਹੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੁਰੱਖਿਆ ਦਾ ਮੁੱਦਾ ਚੁੱਕਿਆ ਹੈ। ਜਦੋਂ ਵੀ ਉਨ੍ਹਾਂ ਦੇ ਕਲਾਇੰਟ ਪੇਸ਼ੀ ਉਤੇ ਜਾਂਦੇ ਹਨ ਤਾਂ ਉਹ ਖੁਦ ਨੂੰ ਠੀਕ ਮਹਿਸੂਸ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਕਿਸੇ ਅਣਹੋਣੀ ਦਾ ਖਤਰਾ ਬਣਿਆ ਰਹਿੰਦਾ ਹੈ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਸਨ, ਜਿਸ ਨੂੰ ਖਤਮ ਕਰਾਉਣ ਲਈ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ 14 ਅਕਤੂਬਰਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖਿਲਾਫ ਬਲ ਦੀ ਵਰਤੋਂ ਕੀਤੀ।













