ਚੰਬਾ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹਿਮਾਚਲ ਪ੍ਰਦੇਸ਼ ਵਿੱਚ ਇਕ ਗੱਡੀ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਿਲ੍ਹਾ ਚੰਬਾ ਵਿੰਚ ਭਟਿਆਤ ਦੇ ਕਕੀਰਾ ਵਿੱਚ ਇਕ ਟੈਂਪੂ ਟ੍ਰੇਵਲਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿੰਨਾਂ ਨੂੰ ਟਾਂਡਾ ਮੈਡੀਕਲ ਕਾਲਜ ਭੇਜਿਆ ਗਿਆ ਹੈ। ਇਹ ਘਟਨਾ ਬੀਤੇ ਦੇਰ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਮੌਕੇ ਉਤੇ ਪਹੁੰਚ ਗਈਆਂ। ਸਾਰੇ ਮ੍ਰਿਤਕ ਗੁਜਰਾਤ ਦੇ ਦੱਸੇ ਜਾ ਰਹੇ ਹਨ।

Spread the love