ਅੰਮ੍ਰਿਤਸਰ, 7 ਫਰਵਰੀ

ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਮੈਂ ਕਾਂਗਰਸ ਨਾਲ ਖੜ੍ਹਾ ਹਾਂ ਅਤੇ ਖੜ੍ਹਾ ਰਹਾਂਗਾ।

ਸਿੱਧੂ ਨੇ ਕਿਹਾ ਮੈਂ ਹਾਈਕਮਾਨ ਦੇ ਨਾਲ ਹਾਂ, ਪਾਰਟੀ ਦਾ ਹਰ ਫ਼ੈਸਲਾ ਮਨਜ਼ੂਰ ਹੈ ਪਰ ਜਿੰਨਾਂ ਮੈਂ ਹਾਈਕਮਾਨ ਨਾਲ ਹਾਂ, ਉਸ ਤੋਂ ਦੁੱਗਣਾ ਪੰਜਾਬ ਨਾਲ ਹਾਂ। ਇਸਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਦਾ ਭਲਾ ਕਰਨਾ ਹੈ ਤਾਂ ਪੰਜਾਬ ਮਾਡਲ ਵਿਚੋਂ ਚੰਗੀਆਂ ਚੀਜ਼ਾਂ ਲੈਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਮਾਡਲ ਨੂੰ ਆਪਣੇ ਫੇਸਬੁੱਕ ’ਤੇ ਵੀ ਸਾਂਝਾ ਕਰਨਗੇ ਤੇ ਉਹ ਪੰਜਾਬ ਮਾਡਲ ਪਹਿਲਾਂ ਹੀ ਕਾਂਗਰਸ ਨੂੰ ਦੇ ਚੁੱਕੇ ਹਨ। ਸਿੱਧੁ ਨੇ ਕਿਹਾ ਕਿ ਹੁਣ ਜਦੋਂ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ ਤਾਂ ਹੁਣ ਚੰਨੀ ਕੋਲ ਪੰਜਾਬ ਮਾਡਲ ਨੂੰ ਲਾਗੂ ਕਰਨ ਦੀ ਤਾਕਤ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ‘ਤੇ ਹਮਲਾ ਬੋਲਦਿਆਂ ਸਿੱਧੂ ਨੇ ਕਿਹਾ ਕਿ ਇਸ ਵਾਰ ਚੋਣਾਂ ਵਿਚ ਅਕਾਲੀ ਦਲ ਨਾਲ ਕਾਂਗਰਸ ਦਾ ਕੋਈ ਮੁਕਾਬਲਾ ਨਹੀਂ ਹੈ। ਕਾਂਗਰਸ ਦੀ ਟੱਕਰ ਸਿਰਫ ਆਮ ਆਦਮੀ ਪਾਰਟੀ ਨਾਲ ਹੈ। ਅਕਾਲੀ ਦਲ ਗੁਰੂ ਦਾ ਦੋਖੀ ਹੈ, ਜਿਨ੍ਹਾਂ ਨੇ ਪੰਜਾਬ ਨੂੰ ਗਿਰਵੀ ਰੱਖ ਦਿੱਤਾ। ਅਕਾਲੀ ਦਲ ਇਸ ਵਾਰ ਚੋਣਾਂ ਨਹੀਂ ਜਿੱਤੇਗਾ।

Spread the love