ਨਵੀਂ ਦਿੱਲੀ, 27 ਫਰਵਰੀ :

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਫੈਸਲਾ ਆਉਣ ਤੋਂ ਬਾਅਦ ਜਦੋਂ ਅਰਵਿੰਦ ਕੇਜਰੀਵਾਲ ਬਾਹਰ ਆਏ ਤਾਂ ਭਾਵੁਕ ਹੋ ਗਏ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕੱਟੜ ਇਮਾਨਦਾਰ ਹਨ। ਮੈਂ ਕੇਵਲ ਆਪਣੀ ਜ਼ਿੰਦਗੀ ਵਿਚ ਇਮਾਨਦਾਰੀ ਕਮਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਭਾਵੁਕ ਹੋ ਗਏ ਅੱਖਾਂ ਵਿਚ ਹੰਝੂ ਆ ਗਏ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕਦੇ ਭ੍ਰਿਸ਼ਟਾਚਾਰ ਨਹੀਂ ਕੀਤਾ ਅਤੇ ਹੁਣ ਅਦਾਲਤ ਨੇ ਵੀ ਇਹ ਕਹਿ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, ‘ਪਿਛਲੇ ਕੁਝ ਸਾਲਾਂ ਤੋਂ ਭਾਜਪਾ ਜਿਸ ਤਰ੍ਹਾਂ ਸ਼ਰਾਬ ਘੋਟਾਲਾ, ਸ਼ਰਾਬ ਘੋਟਾਲਾ ਕਰ ਰਹੀ ਸੀ ਅਤੇ ਸਾਡੇ ਉਪਰ ਦੋਸ਼ ਲਗਾ ਰਹੀ ਸੀ। ਅੱਜ ਅਦਾਲਤ ਨੇ ਸਾਰੇ ਦੋਸ਼ ਰੱਦ ਕਰ ਦਿੱਤੇ ਹਨ। ਜਿੰਨੇ ਵੀ ਇਸ ਵਿਚ ਸ਼ਾਮਲ ਸੀ ਸਭ ਨੂੰ ਬਰੀ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਹਮੇਸ਼ਾਂ ਕਹਿੰਦਾ ਸੀ ਕਿ ਸੱਚ ਦੀ ਜਿੱਤ ਹੁੰਦੀ ਹੈ। ਸਾਨੂੰ ਭਾਰਤੀ ਨਿਆਪਾਲਿਕਾ ਉਤੇ ਭਰੋਸਾ ਹੈ। ਮੈਂ ਜੱਜ ਸਾਹਿਬ ਦਾ ਧੰਨਵਾਦ ਕਰਦਾ ਹਾਂ ਜਿੰਨਾ ਸਾਡੇ ਨਾਲ ਨਿਆ ਕੀਤਾ ਹੈ। ਸੱਚ ਦੀ ਜਿੱਤ ਹੋਈ ਹੈ। ਮੈਂ ਹਮੇਸ਼ਾ ਕਹਿੰਦਾ ਸੀ ਭਗਵਾਨ ਸਾਡੇ ਨਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਝੂਠਾ ਕੇਸ ਲਗਾਇਆ ਅਤੇ ਅੱਜ ਇਹ ਸਾਬਤ ਹੋ ਗਿਆ ਹੈ।

Spread the love