ਅੰਮ੍ਰਿਤਸਰ, 18 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ, ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 11 ਆਧੁਨਿਕ ਪਿਸਤੌਲ ਅਤੇ 08 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼-ਅਧਾਰਤ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਅਤੇ ਫਿਰੌਤੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੇ ਜਾਣੇ ਸਨ।

ਪੁਲਿਸ ਥਾਣਾ ਏਅਰਪੋਰਟ, ਸਦਰ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਸ਼ਨਾਖ਼ਤ ਕਰਨ ਅਤੇ ਹੋਰ ਬਰਾਮਦਗੀਆਂ ਤੇ ਗ੍ਰਿਫ਼ਤਾਰੀਆਂ ਲਈ ਜਾਂਚ ਜਾਰੀ ਹੈ।

Spread the love