ਚੰਡੀਗੜ੍ਹ, 22 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਕੈਬਨਿਟ ਮੀਟਿੰਗ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ, ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। 2022 ‘ਚ ਬਣੀ ਮਾਨ ਸਰਕਾਰ ਦੇ ਕਾਰਜਕਾਲ ਦੇ ਹੁਣ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ। ਇਸ ਵਿਚਕਾਰ ਮਾਨ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ। ਦੂਜੇ ਪਾਸੇ, ਪੰਜਾਬ ਦੀ ਰਾਜਨੀਤੀ ‘ਚ ਮਚੀ ਉਥਲ-ਪੁਥਲ ਕਾਰਨ ਵੀ ਇਸ ਕੈਬਨਿਟ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਰਹਿਣ ਵਾਲੀਆਂ ਹਨ।ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਐਡਵਾਂਸ ਰਾਸ਼ੀ ਦੇਣ ਦੀਆਂ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਯੋਜਨਾ ਦਾ ਵਿੱਤੀ ਲਾਭ 1 ਜੁਲਾਈ ਤੋਂ ਸ਼ੁਰੂ ਕਰਨ ਲਈ ਵਿੱਤ ਵਿਭਾਗ ਵੱਲੋਂ ਆਖ਼ਰੀ ਪੜਾਅ ਦੀਆਂ ਤਿਆਰੀਆਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

Spread the love