ਗੁਰਦਾਸਪੁਰ, 4 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਘਰੇਲੂ ਕਲੇਸ਼ ਦੇ ਚਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਪਤੀ ਨੇ ਪਤਨੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਫਤਿਹਗੜ ਚੂੜੀਆਂ ਦੇ ਡੀ ਐਸ ਪੀ ਲਲਿਤ ਕੁਮਾਰ ਅਤੇ ਐਸ ਐਚ ਓ ਲੱਖਵਿੰਦਰ ਸਿੰਘ ਮੌਕੇ ਉਤੇ ਪਹੁੰਚ ਗਏ। ਪਰਿਵਾਰਕ ਮੈਬਰ ਅਤੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ। ਦੂਜੀ ਪਤਨੀ ਪਰਮਸਲੀਲ ਕੌਰ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜੀ ਚੱਲ ਰਹੀ ਸੀ। ਦੋਵੇਂ ਪਤੀ ਪਤਨੀ ਘਰ ਵਿਚ ਇੱਕਲੇ ਸਨ ਅਤੇ ਦੋਵਾਂ ਵਿਚ ਝਗੜਾ ਹੋ ਗਿਆ, ਗੁੱਸੇ ਵਿਚ ਬਰਿੰਦਰ ਸਿੰਘ ਬਿੰਦਾ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਪਹਿਲਾ ਪਤਨੀ ਦੀ ਲੱਤ ਅਤੇ ਛਾਤੀ ’ਚ ਗੋਲੀ ਮਾਰੀ ਅਤੇ ਬਾਅਦ ਵਿਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਿਸ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Spread the love