ਸੰਗਰੂਰ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੰਗਰੂਰ ਜ਼ਿਲ੍ਹੇ ਵਿੱਚ ਘਰੇਲੂ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ। ਪਿੰਡ ਸ਼ਾਦੀਹਰੀ ਵਿੱਚ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਆਪਣੇ ਸਾਲੇ ਅਤੇ ਸਹੁਰੇ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੁਰਵਿੰਦਰ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰ ਘਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀ। ਜ਼ਖਮੀ ਹਾਲਤ ਵਿੱਚ ਦੋਵਾਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਗੁਰਵਿੰਦਰ ਸਿੰਘ ਦਾ ਵਿਆਹ ਪਟਿਆਲਾ ਜ਼ਿਲ੍ਹੇ ਦੇ ਰਸੌਲੀ ਦੀ ਰਹਿਣ ਵਾਲੀ ਵੀਰਪਾਡਲ ਕੌਰ ਨਾਲ ਹੋਇਆ ਸੀ। ਦੋਵਾਂ ਵਿੱਚ ਪਿਛਲੇ ਸਮੇਂ ਤੋਂ ਆਪਸੀ ਝਗੜਾ ਚਲਦਾ ਸੀ। ਘਰੇਲੂ ਝਗੜਾ ਨਿਬੇੜਨ ਵਾਸਤੇ ਦੋਵੇਂ ਪਿਤਾ ਤੇ ਪੁੱਤ ਬੇਟੀ ਦੇ ਘਰ ਗਏ ਸਨ। ਜਿੱਥੇ ਗੱਲਬਾਤ ਦੌਰਾਨ ਝਗੜਾ ਐਨਾਂ ਵੱਧ ਗਿਆ ਕਿ ਗੁੱਸੇ ਵਿੱਚ ਆਏ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ।

Spread the love