ਲੁਧਿਆਣਾ, 16 ਨਵੰਬਰ

ਅੱਜ ਤੜਕਸਾਰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ।

ਦੱਸਿਆ ਜਾ ਰਿਹਾ ਹੈ ਆਮਦਨ ਕਰ ਵਿਭਾਗ ਦੀ ਟੀਮ ਸਵੇਰੇ 5 ਵਜੇ ਹੀ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਘਰ ਦੇ ਨਾਲ-ਨਾਲ ਫਾਰਮ ਹਾਊਸ ਅਤੇ ਸਾਰੇ ਦਫ਼ਤਰਾਂ ਵਿੱਚ ਇਨਕਮ ਟੈਕਸ ਟੀਮਾਂ ਮੌਜੂਦ ਹੈ । ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਵਿਭਾਗ ਕੀ ਜਾਂਚ ਕਰ ਰਿਹਾ ਹੈ।

Spread the love