ਅੰਮ੍ਰਿਤਸਰ, 21 ਫਰਵਰੀ, ਮੁਕੇਸ਼ :

ਸ੍ਰੀ ਅਕਾਲੀ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੇ ਹੌਲੇ ਮਹੱਲੇ ਨੂੰ ਲੈ ਕੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ। ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਪੀਲ ਕੀਤੀ ਕਿ ਹੋਲਾ ਮਹੱਲਾ ਚੜ੍ਹਦੀ ਕਲਾ ਅਤੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਿੱਖ ਮਰਿਆਦਾ ਅਨੁਸਾਰ ਮਨਾਇਆ ਜਾਵੇ। ਉਨ੍ਹਾਂ ਸਿੱਖ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗ ਵੇਚਣ ਅਤੇ ਕਿਸੇ ਹੋਰ ਦੇ ਰੰਗ ਲਗਾਉਣ ਦੀ ਮਨ੍ਹਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਨਹਿੰਗ ਸਿੰਘ ਮਰਿਆਦਾ ਵਿਚ ਰਹਿੰਦੇ ਹੋਏ ਆਪਣੇ ਰੰਗ ਲਗਾਉਣ, ਪਰ ਕਿਸੇ ਹੋਰ ਸੰਗਤ ਦੇ ਰੰਗ ਨਹੀਂ ਲਗਾਇਆ ਜਾਵੇਗਾ।

Spread the love