ਨਵੀਂ ਦਿੱਲੀ, 10 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਘਰ ਵਿੱਚ ਅੱਗ ਲੱਗਣ ਕਾਰਨ 500 ਰੁਪਏ ਦੇ ਨੋਟਾਂ ਦੇ ਬੰਡਲ ਸੜਨ ਤੋਂ ਬਾਅਦ ਚਰਚਾ ਵਿੱਚ ਆਏ ਜਸਟਿਸ ਯਸ਼ਵੰਤ ਵਰਗਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਦੱਸਣਯੋਗ ਹੈ ਕਿ 14 ਮਾਰਚ, 2025 ਨੂੰ, ਦਿੱਲੀ ਵਿੱਚ ਉਨ੍ਹਾਂ ਦੇ ਘਰ ਵਿੱਚ ਅੱਗ ਲੱਗ ਗਈ ਸੀ, ਇਸ ਮੌਕੇ ਉਨ੍ਹਾਂ ਦੇ ਘਰ ਵਿੱਚ 500 ਰੁਪਏ ਦੇ ਨੋਟਾਂ ਦੇ ਬੰਡਲ ਸੜੇ ਹੋਏ ਮਿਲੇ ਸਨ। ਇਸ ਵਿਵਾਦ ਦੇ ਮੱਦੇਨਜ਼ਰ, ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਤੋਂ ਇਲਾਹਾਬਾਦ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ 5 ਅਪ੍ਰੈਲ, 2025 ਨੂੰ ਇਲਾਹਾਬਾਦ ਹਾਈ ਕੋਰਟ ਵਿੱਚ ਅਹੁਦੇ ਦੀ ਸਹੁੰ ਚੁੱਕੀ; ਹਾਲਾਂਕਿ, ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਸੀ। ਉਨ੍ਹਾਂ ਵਿਰੁੱਧ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਨਿਆਂਇਕ ਡਿਊਟੀਆਂ ਤੋਂ ਦੂਰ ਰੱਖਿਆ ਗਿਆ ਸੀ।

Spread the love