ਨਵੀਂ ਦਿੱਲੀ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਅੱਜ ਰਾਜਘਾਟ ਜਾਣਗੇ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ ਅੱਜ ਬਾਪੂ ਦਾ ਅਸ਼ੀਰਵਾਦ ਲੈਣ ਲਈ ਮੈਂ ਤੇ ਮਨੀਸ਼ ਸਿਸੋਦੀਆ 12 ਵਜੇ ਰਾਜ ਘਾਟ ਜਾਵਾਂਗੇ। ਰਾਜ ਘਾਟ ਪਹੁੰਚਰਾਜ ਘਾਟ ਪਹੁੰਚ ਕੇ ਮਹਾਤਮਾ ਗਾਂਧੀ ਦਾ ਅਸ਼ੀਰਵਾਦ ਲੈਣਗੇ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਚੁੱਕੀ ਹੈ। ਇਸ ਲਈ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਦੇ ਹੋਏ, ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ, ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗਾ ਅਤੇ ਕੋਈ ਦਲੀਲ ਵੀ ਨਹੀਂ ਰੱਖਾਂਗਾ। ਇਸ ਸਬੰਧੀ ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ।

Spread the love