ਚੰਡੀਗੜ੍ਹ, 3 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਲਗਾਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅੱਜ ਤਾਜਪੋਸ਼ੀ ਸਮਾਗਮ ਹੋਇਆ। ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਮੌਕੇ ਭਾਜਪਾ ਦੇ ਕਈ ਵੱਡੇ ਆਗੂ ਪਹੁੰਚੇ। ਤਾਜਪੋਸ਼ੀ ਸਮਾਗਮ ਮੌਕੇ ਭਾਜਪਾ ਦੇ ਕੇਂਦਰੀ ਆਗੂ ਤਰੁਣ ਚੁੱਘ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਤੋਂ ਇਲਾਵਾ ਹੋਰ ਆਗੂ ਮੌਕੇ ਉਤੇ ਪਹੁੰਚੇ।

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਪਹਿਲੇ ਸਿੱਖ ਪ੍ਰਧਾਨ ਹਨ। ਉਹ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਲੰਮੇ ਸਮੇਂ ਤੱਕ ਉਹ ਕਾਂਗਰਸ ਵਿੱਚ ਰਹੇ ਅਤੇ ਵਿਧਾਇਕ ਵੀ ਰਹਿ ਚੁੱਕੇ ਹਨ। ਉਦਯੋਗ ਜਗਤ ਵਿੱਚ ਵੀ ਉਨ੍ਹਾਂ ਦੀ ਆਪਣੀ ਵੱਖਰੀ ਪਹਿਚਾਣ ਹੈ। ਅਹੁਦਾ ਸੰਭਾਲਣ ਤੋਂ ਬਾਅਦ ਤੋਂ ਉਹ ਕਾਫ਼ੀ ਸਰਗਰਮ ਹੋ ਗਏ ਹਨ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਭਾਜਪਾ ਨੇਤਾਵਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਵੇਂ ਹੀ ਕੇਵਲ ਢਿੱਲੋਂ ਦੇ ਨਾਮ ਦਾ ਐਲਾਨ ਹੋਇਆ, ਉਨ੍ਹਾਂ ਦੇ ਕਰੀਬੀ ਮੰਨੇ ਜਾਂਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨਿਯੁਕਤੀ ਬਾਰੇ ਸਵਾਲ ਉਠਾਏ ਗਏ ਸਨ।

Spread the love