ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਭਗਵੰਤ ਨੇ ਦੱਸਿਆ ਕਿ ਕਿਸਾਨ CREDIT CARD ਲਈ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਨ ਦੀ ਲਿਮਟ ਵਧਾਈ ਗਈ ਹੈ। ਉਲ੍ਹਾਂ ਕਿਹਾ ਕਿ ਸਰਕਾਰ ਵੱਲੋਂ 26 ਸਾਲ ਬਾਅਦ ਕਿਸਾਨ ਕ੍ਰਿਡਟ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਣਕ, ਝੋਨਾ ਤੇ ਹੋਰ ਫਸਲਾਂ ਉਤੇ ਲੋਨ ਦੀ ਲਿਮਟ ਵਧਾਈ ਗਈ ਹੈ। ਡਰਾਗਨ ਫਰੂਟ ਉਤੇ 47 ਹਜ਼ਾਰ ਪ੍ਰਤੀ ਏਕੜ ਲੋਨ ਲਿਮਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਲਈ ਢਾਈ ਤੋਂ ਤਿੰਨ ਲੱਖ ਰੁਪਏ ਲਿਮਟ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਲ ਨੇ ਕਿਹਾ ਕਿ ਬੈਂਕਾਂ ਦੀ ਵਿੱਤੀ ਹਾਲਤ ਵੀ ਸੁਧਾਰ ਕਰਾਂਗੇ।

Spread the love