ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਮਜੀਠਾ ਥਾਣੇ ਵਿੱਚੋਂ ਕਥਿਤ ਤੌਰ ਉਤੇ ਜ਼ਬਰਦਸਤੀ ਨੌਜਵਾਨ ਨੂੰ ਛੁਡਾਉਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਹੁਣ ਹੋਰ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਸਰਕੂਲਰ ਜਾਰੀ ਹੋਣ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਵਿਦੇਸ਼ ਨਹੀਂ ਜਾ ਸਕਣਗੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ 12 ਟੀਮਾਂ ਦਾ ਗਠਨ ਕੀਤਾ ਗਿਆ ਹੈ, ਵੱਖ ਵੱਖ ਥਾਵਾਂ ਉਤੇ ਛਾਪੇਮਾਰੀ ਕਰ ਰਹੀਆਂ ਹਨ। ਬੀਤੇ ਦਿਨੀਂ ਬਿਕਰਮ ਮਜੀਠੀਆ ਦੇ ਘਰ ਵੀ ਪੁਲਿਸ ਵੱਲੋਂ ਰੇਡ ਕੀਤੀ ਗਈ ਸੀ, ਪ੍ਰੰਤੂ ਉਹ ਘਰ ਨਹੀਂ ਮਿਲੇ ਸਨ। ਹੁਣ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਲੁੱਟ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।

Spread the love