ਜਲੰਧਰ, 14 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਲੰਧਰ ਬੀ ਐਸ ਐਫ ਹੈਡਕੁਆਟਰ ਦੇ ਸਾਹਮਣੇ 5 ਮਈ ਨੂੰ ਹੋਏ ਧਮਾਕਾ ਮਾਮਲੇ ਵਿੱਚ ਪੁਲਿਸ ਵੱਲੋਂ ਇਕ ਮੁੱਖ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਤਰ ਪ੍ਰਦੇਸ਼ ਦੇ ਰਹਣਿ ਵਾਲੇ ਅਨਿਲ ਸ਼ਰਮਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲ਼ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਧਮਾਕਿਆਂ ਦੇ ਪਿੱਛੀ ਦੀ ਅਸਲੀ ਸਾਜਿਸ਼ ਦਾ ਪਤਾ ਚਲ ਸਕੇ। ਇਸ ਸਬੰਧੀ ਭਾਵੇਂ ਅਜੇ ਪੁਲਿਸ ਵੱਲੋਂ ਅਧਿਕਾਰਤ ਤੌਰ ਉਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ।

Spread the love