ਚੰਡੀਗੜ੍ਹ, 24 ਫਰਵਰੀ

ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਹੈ।

ਮਜੀਠੀਆ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ 23 ਫਰਵਰੀ ਤੱਕ ਰਾਹਤ ਮਿਲੀ ਸੀ।

ਰਾਹਤ ਪੂਰੀ ਹੋਣ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ।

ਦਸ ਦੇਈਏ ਕਿ ਮਜੀਠੀਆ ਖ਼ਿਲਾਫ਼ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ‘ਚ ਮੁਹਾਲੀ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਹੈ।

ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਚੋਣ ਲੜਨ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ।

ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੁਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ।

ਫਿਰ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੱਟਖਟਾਇਆ ਤੇ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।

Spread the love