ਫਤਿਹਗੜ੍ਹ ਸਾਹਿਬ, 15 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਵਿਸਾਖੀ ਮੌਕੇ ਮੱਥਾ ਟੇਕ ਕੇ ਸ੍ਰੀ ਆਨੰਦਪੁਰ ਸਾਹਿਬ ਵਾਪਸ ਆ ਰਹੀ ਸ਼ਰਧਾਲੂਆਂ ਬੱਸ ਪਲਟਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਗੰਭੀਰ ਜ਼ਖਮੀ ਹੋ ਗਏ। ਬੀਤੇ ਰਾਤ ਕਰੀਬ 10 ਵਜੇ ਬੱਸੀ ਪਠਾਣਾ ਦੇ ਮੋਰਿੰਡਾ-ਚੁੰਨੀ ਰੋਡ ਉਤੇ ਹਿੰਮਤਪੁਰਾ ਨੇੜੇ ਬੱਸ ਪਲਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਬੱਸ ਵਿੱਚ ਸਾਰੇ ਸ਼ਰਧਾਲੂ ਫਤਿਹਗੜ੍ਹ ਸਾਹਿਬ ਦੇ ਪਿੰਡ ਮੈਣ ਮਾਜਰੀ ਦੇ ਰਹਿਣ ਵਾਲੇ ਸਵਾਰ ਸਨ। ਬੱਸ ਵਿੱਚ 40 ਦੇ ਕਰੀਬ ਸ਼ਰਧਾਲੂ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ਖਰਾਬੀ ਕਾਰਨ ਬੱਸ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪਿੰਡ ਵਾਸੀਆਂ ਨੇ ਬੱਸ ਵਿੱਚੋਂ ਜ਼ਖਮੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਜ਼ਖਮੀਆਂ ਨੂੰ ਮੋਰਿੰਡਾ ਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲ ਵਿੱਚ ਭੇਜਿਆ ਗਿਆ, ਗੰਭੀਰ ਰੂਪ ਵਿੱਚ ਜ਼ਖਮੀਆਂ ਨੂੰ ਚੰਡੀਗੜ੍ਹ ਪੀਜੀਆਈ ਭੇਜ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਦੇ ਡਿਪਟੀ ਸੁਪਰਡੈਂਟ ਆਫ਼ ਪੁਲੀਸ ਰਾਜ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਮਹਿਲਾ ਸਮੇਤ ਛੇ ਵਿਅਕਤੀਆ ਦੀ ਮੌਤ ਹੋ ਗਈ ਹੈ।

Spread the love