ਮਨਾਲੀ, 14 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਨਾਲੀ ਦੇ ਪਾਸ ਸੋਲਾਂਗ ਵਿੱਚ ਇਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗਣ ਦੀ ਖਬਰ ਹੈ। ਗੱਡੀ ਵਿੱਚ ਸਵਾਰ ਸਾਰੇ ਯਾਤਰੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਯੂਪੀ ਨੰਬਰ ਦੀ ਸਕਾਰਪੀਓ ਗੱਡੀ ਵਿੱਚ ਪੰਜ ਸੈਲਾਨੀ ਸਵਾਰ ਸਨ ਜਿੰਨਾਂ ਵਿਚੋਂ 2 ਲੜਕੀਆਂ ਵੀ ਸ਼ਾਮਲ ਹਨ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਮਨਾਲੀ ਵਿੱਚ ਦਾਖਲ ਕਰਵਾਇਆ ਗਿਆ। ਡੀਐਸਪੀ ਮਨਾਲੀ ਕੇਡੀ ਸ਼ਰਮਾ ਨੇ ਦੱਸਿਆ ਕਿ ਡਰਾਈਵਰ ਵਿਰੁੱਧ ਲਾਪਰਵਾਹੀ ਅਤੇ ਤੇਜ ਗਤੀ ਨਾਲ ਵਾਹਨ ਚਲਾਉਣ ਦੇ ਦੋਸ਼ ਵਿੱਚ ਮਨਾਲੀ ਪੁਲਿਸ ਥਾਣਾ ਵਿੱਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

Spread the love