ਨਵੀਂ ਦਿੱਲੀ, 31 ਦਸੰਬਰ

ਸ਼੍ਰੋਮਣੀ ਅਕਾਲੀ ਦਲ ਤੋਂ ਭਾਰਤੀ ਜਨਤਾ ਪਾਰਟੀ ਦਾ ਹੱਥ ਫੜ੍ਹਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ।

ਸਿਰਸਾ ਨੇ “ਤਕਨੀਕੀ ਅਤੇ ਕਾਨੂੰਨੀ ਮੁੱਦਿਆਂ” ਦਾ ਹਵਾਲਾ ਦਿੰਦੇ ਹੋਏ, ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ। ਦੱਸ ਦੇਈਏ ਕਿ ਸਿਰਸਾ ਵੱਲੋਂ 1 ਦਸੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ।

ਉਨ੍ਹਾਂ ਨੇ ਕਿਹਾ ਸੀ ਕਿ ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ ਅਤੇ ਇਹ ਵੀ ਕਿਹਾ ਗਿਆ ਸੀ ਕਿ ਇਹ ਅਸਤੀਫ਼ਾ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਹੈ।

Spread the love