ਬਠਿੰਡਾ, 05 ਅਕਤੂਬਰ

ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹੋਏ ਨੁਕਸਾਨ ਦੇ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਕਿਸਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਵਿਖੇ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਜਿਨ੍ਹਾਂ ਨੂੰ ਪਿੰਡ ਬਾਦਲ ਵਿਖੇ ਪੁਲਿਸ ਵੱਲੋਂ ਬੈਰੀਕੇਡ ਲੱਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਬੈਰੀਕੇਡ ਤੋੜ ਕੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਅੱਗੇ ਧਰਨਾ ਲੱਗਾ ਕੇ ਬੈਠ ਗਏ ਹਨ।

ਉਨ੍ਹਾਂ ਚਿਤਵਾਨੀ ਦਿੱਤੀ ਕਿ ਜਿੰਨਾ ਚਿਰ ਸਰਕਾਰ ਮੁਆਵਜ਼ੇ ਦਾ ਪੱਕਾ ਐਲਾਨ ਨਹੀਂ ਕਰਦੀ, ਉਦੋਂ ਤਕ ਅਸੀਂ ਇਸੇ ਤਰ੍ਹਾਂ ਲਗਾਤਾਰ ਅਣਮਿਥੇ ਸਮੇਂ ਲਈ ਧਰਨਾ ਲਗਾਈ ਰੱਖਾਂਗੇ। ਪਿਛਲੇ ਦਿਨੀਂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਸੀ।

ਪੀੜਤ ਕਿਸਾਨਾਂ ਨੂੰ ਯੋਗ ਬਣਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਮਾਲਵਾ ਬੈਲਟ ਦੇ ਪੰਜ ਜ਼ਿਲ੍ਹਿਆਂ ਦੇ ਕਿਸਾਨ, ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿਚ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਜਿਨ੍ਹਾਂ ਨੂੰ ਬੇਸ਼ੱਕ ਪੁਲਿਸ ਵੱਲੋਂ ਅਲੱਗ ਅਲੱਗ ਸਥਾਨਾਂ ਉੱਤੇ ਬੈਰੀਕੇਡ ਲੱਗਾ ਕਿ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਪੁਲਿਸ ਦੀ ਰੋਕਾਂ ਨੂੰ ਤੋੜਦੇ ਹੋਏ ਆਖ਼ਰਕਾਰ ਖਾਜਾਨਾ ਮੰਤਰੀ ਦੀ ਕੋਠੀ ਅੱਗੇ ਪਹੁੰਚ ਕੇ ਧਰਨਾ ਲੱਗਾ ਕਿ ਬੈਠ ਗਏ।

ਕਿਸਾਨ ਆਗੂਆਂ ਦਾ ਕਹਿਣਾ ਹੈ ਕੇ ਪੰਜਾਬ ਸਰਕਾਰ ਦੇ ਮਾੜੇ ਬੀਜਾਂ ਅਤੇ ਮਾੜੀਆਂ ਦਿਵਾਈਆ ਕਾਰਨ ਕਿਸਾਨਾਂ ਦੀ ਨਰਮੇ ਦੀ ਫ਼ਸਲ ਉੱਪਰ ਹੋਏ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਭਾਰੀ ਨੁਕਸਾਨ ਹੋਇਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਲੰਗਰ ਪਾਣੀ ਦਾ ਪੂਰਾ ਪ੍ਰਬੰਧ ਹੈ ਜਿੰਨਾ ਚਿਰ ਸਰਕਾਰ ਕਿਸਾਨਾਂ ਨੂੰ 60 ਹਜ਼ਾਰ ਪ੍ਰਤੀ ਏਕੜ ਅਤੇ 30 ਹਜ਼ਾਰ ਮਜ਼ਦੂਰ ਨੂੰ ਮੁਆਵਜ਼ੇ ਦਾ ਐਲਾਨ ਨਹੀਂ ਕਰਦੀ, ਤਦ ਤਕ ਸਾਡਾ ਧਰਨਾ ਇਸੇ ਤਰਾਂ ਲਗਾਤਾਰ ਦਿਨ ਰਾਤ ਜਾਰੀ ਰਹੇਂਗਾ

Spread the love