ਅਲਵਰ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿੱਚ ਪੈਂਦੇ ਥਾਣਾ ਲਕਸ਼ਮਣ ਗੜ੍ਹ ਖੇਤਰ ਵਿੱਚ ਦਿੱਲੀ-ਮੁੰਬਈ ਐਕਸਪ੍ਰੇਸ ਵੇਅ ਉਤੇ ਦੇਰ ਰਾਤ ਨੂੰ ਚਲਦੀ ਇਕ ਕਾਰ ਨੂੰ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਬੀਤੇ ਦੇਰ ਰਾਤ ਨੂੰ ਵਾਪਰਿਆ। ਕਾਰ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਸੜ ਕੇ ਮੌਤ ਹੋ ਗਈ, ਜਦੋਂ ਕਿ ਕਾਰ ਦਾ ਡਰਾਈਵਰ ਗੰਭੀਰ ਰੂਪ ਵਿੱਚ ਸੜ ਗਿਆ। ਡੀਐਸਪੀ ਕੈਲਾਸ਼ ਜ਼ਿੰਦਲ ਨੇ ਦੱਸਿਆ ਕਿ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਉਤੇ ਰਾਤ ਕਰੀਬ ਇਕ ਵਜੇ ਮੌਜਪੁਰ ਨੇੜੇ ਦਿੱਲੀ ਤੋਂ ਕੋਟਾ ਵੱਲ ਜਾ ਰਹੀ ਇਕ ਕਾਰ ਨੂੰ ਅੱਗ ਲੱਗ ਗਈ। ਕੁਝ ਹੀ ਦੇਰ ਵਿੱਚ ਅੱਗ ਨੇ ਕਾਰ ਨੂੰ ਪੂਰੀ ਲਪੇਟ ਵਿੱਚ ਲੈ ਲਿਆ। ਕਾਰ ਵਿੱਚ ਸਵਾਰ ਮੱਧ ਪ੍ਰਦੇਸ਼ ਦੇ ਰਹਿਣ ਵਾਲੇ 5 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਔਰਤਾਂ, ਇਕ ਬੱਚੀ ਅਤੇ ਇਕ ਪੁਰਸ਼ ਸ਼ਾਮਲ ਹੈ। ਪੁਲਿਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।

Spread the love