ਪਟਿਆਲਾ, 9 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭੇਜਿਆ ਗਿਆ ਹੈ। ਇਹ ਫੈਸਲਾ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਕੁਝ ਦਿਨ ਪਹਿਲਾਂ ਹੀ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵੱਲੋਂ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਦੱਸਣਯੋਗ ਹੈ ਕਿ ਇੱਕ ਮਹਿਲਾ ਵੱਲੋਂ ਧਾਰਾ 376 ਤਹਿਤ ਗੰਭੀਰ ਦੋਸ਼ ਲਗਾਏ ਗਏ ਸਨ, ਜਿਸ ਕਾਰਨ ਇਹ ਮਾਮਲਾ ਕਾਫੀ ਸੰਵੇਦਨਸ਼ੀਲ ਬਣਿਆ ਹੋਇਆ ਸੀ।

Spread the love