ਮੋਹਾਲੀ, 26 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਰਦਾਰ ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ (ਮੋਹਾਲੀ) ਨੇ ਅੱਜ ਆਪਣੇ ਪੁੱਤਰ ਸਰਬਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਸਮੇਤ ਨਗਰ ਨਿਗਮ ਮੋਹਾਲੀ ਚੋਣਾਂ ਲਈ ਵਾਰਡ ਨੰਬਰ 42 ਵਿੱਚ ਆਪਣਾ ਵੋਟ ਪਾਇਆ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਨਾਗਰਿਕ ਨੂੰ ਆਪਣੇ ਇਸ ਸੰਵਿਧਾਨਕ ਹੱਕ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲੋਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਅਤੇ ਭਵਿੱਖ ਲਈ ਯੋਗ ਪ੍ਰਤੀਨਿਧ ਚੁਣਨ ਦਾ ਮੌਕਾ ਦਿੰਦੀਆਂ ਹਨ।

ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਤਾਂ ਜੋ ਮਜ਼ਬੂਤ ਅਤੇ ਜ਼ਿੰਮੇਵਾਰ ਲੋਕਤੰਤਰ ਦੀ ਸਥਾਪਨਾ ਹੋ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੀ ਲੋਕ ਸੇਵਾ ਲਈ ਸਭ ਤੋਂ ਵੱਡੀ ਪ੍ਰੇਰਣਾ ਹੁੰਦਾ ਹੈ ਅਤੇ ਉਹ ਹਮੇਸ਼ਾਂ ਮੋਹਾਲੀ ਦੇ ਵਿਕਾਸ, ਸੁਵਿਧਾਵਾਂ ਅਤੇ ਲੋਕ ਭਲਾਈ ਲਈ ਵਚਨਬੱਧ ਰਹਿਣਗੇ।

Spread the love