ਅੰਮ੍ਰਿਤਸਰ, 8 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਤਿੰਨ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 07 ਆਧੁਨਿਕ ਪਿਸਤੌਲ ਸਮੇਤ 12 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਟਾਰੀ ਸੈਕਟਰ ਦੇ ਸਰਹੱਦੀ ਖੇਤਰਾਂ ਵਿੱਚ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ। ਇਹ ਹਥਿਆਰ ਪਹਿਲਾਂ ਤੋਂ ਨਿਰਧਾਰਤ ਸਥਾਨਾਂ ਤੋਂ ਪ੍ਰਾਪਤ ਕਰਕੇ ਅੱਗੇ ਪੰਜਾਬ ਵਿੱਚ ਸਥਾਨਕ ਅਪਰਾਧਿਕ ਨੈਟਵਰਕਾਂ ਨੂੰ ਸਪਲਾਈ ਕੀਤੇ ਜਾਣੇ ਸਨ।

ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।

Spread the love