ਚੰਡੀਗੜ੍ਹ, 02 ਫਰਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਹੰਮਦ ਮੁਸਤਫ਼ਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗ੍ਰੰਥ ਕਹਿਣ ਦੀ ਸਖ਼ਤ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ।

ਧਾਮੀ ਨੇ ਕਿਹਾ ਕਿ 10ਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ ਵਿੱਚ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਦਰ ਸਿੱਖ ਕੌਮ ਦਾ ਸਤਿਕਾਰ ਹੈ, ਜਿਸ ਵਿਚ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਤੀਤ ਕਰਦੇ ਹਨ।

ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੁਸਤਕ ਕਹਿਣਾ ਮੁਹੰਮਦ ਮੁਸਤਫਾ ਦੀ ਛੋਟੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁਹੰਮਦ ਮੁਸਤਫਾ ਨੂੰ ਖੁੱਲ੍ਹੇਆਮ ਮੁਆਫ਼ੀ ਮੰਗਣੀ ਚਾਹੀਦੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Spread the love