ਚੰਡੀਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਵੱਲੋਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਅੱਜ ਪੂਰਾ ਹੋ ਜਾਵੇਗਾ। ਪੰਜਾਬ ਵਿੱਚ ਅੱਜ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹੀਨਾਵਾਰ ਪੈਸੇ ਮਿਲਣਾ ਸ਼ੁਰੂ ਹੋ ਜਾਣਗੇ। ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਦੇ ਤਹਿਤ, ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ ਸ਼ੁਰੂ ਹੋ ਜਾਣਗੇ। ਇਸ ਰਕਮ ਦੀ ਵੰਡ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਹਲਕੇ ਧੂਰੀ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਪ੍ਰਕਿਰਿਆ 1 ਜੁਲਾਈ ਤੋਂ ਹੀ ਸ਼ੁਰੂ ਹੋ ਜਾਵੇਗੀ। ਇਸ ਲਈ ਬੈਂਕਿੰਗ ਪ੍ਰਕਿਰਿਆ 1 ਜੁਲਾਈ ਦੀ ਦੁਪਹਿਰ 12:00 ਵਜੇ ਤੋਂ ਬਾਅਦ ਸ਼ੁਰੂ ਹੋਵੇਗੀ। ਇਸ ਯੋਜਨਾ ਤਹਿਤ ਹੁਣ ਤੱਕ, 4 ਲੱਖ ਔਰਤਾਂ ਦਾ ਨਾਮ ਰਜਿਸਟਰ ਹੋ ਚੁੱਕਾ ਹੈ। ਬਾਕੀ ਔਰਤਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਹੈ। ਰਜਿਸਟ੍ਰੇਸ਼ਨ ਪੂਰੀ ਹੁੰਦੇ ਹੀ ਉਨ੍ਹਾਂ ਨੂੰ ਸਤਿਕਾਰ ਭੱਤਾ ਦਿੱਤਾ ਜਾਵੇਗਾ। ਪਹਿਲੀ ਵਾਰ, ਸਰਕਾਰ ਤਿੰਨ ਮਹੀਨਿਆਂ ਦੀ- ਅਪ੍ਰੈਲ, ਮਈ ਤੇ ਜੂਨ ਮਹੀਨੇ ਦੀ ਰਕਮ ਔਰਤਾਂ ਦੇ ਖਾਤਿਆਂ ‘ਚ ਇੱਕ ਕਿਸ਼ਤ ‘ਚ ਜਮ੍ਹਾਂ ਕਰਵਾਏਗੀ। ਇਸ ਦਾ ਮਤਲਬ ਹੈ ਕਿ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 3000 ਰੁਪਏ ਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 4500 ਰੁਪਏ ਮਿਲਣਗੇ। ਪੰਜਾਬ ‘ਚ ਇਸ ਸਮੇਂ ਲਗਭਗ 52 ਲੱਖ ਬਾਲਗ ਔਰਤਾਂ ਹਨ, ਜਿਨ੍ਹਾਂ ‘ਚੋਂ 40 ਲੱਖ ਹੁਣ ਤੱਕ ਰਜਿਸਟਰਡ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਅਪ੍ਰੈਲ ‘ਚ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਸੀ। ਇਸ ਸਾਲ ਦੇ ਬਜਟ ‘ਚ, ਸਰਕਾਰ ਨੇ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।

Spread the love