ਮਾਨਸਾ, 3 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਾਨਸਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਔਰਤ ਨੇ ਤਿੰਨ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਔਰਤ ਤਿੰਨ ਬੱਚਿਆਂ ਅਤੇ ਆਪਣੀ ਸੱਸ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆ ਰਿਹਾ ਹੈ ਕਿ ਔਰਤ ਨੇ ਬੱਚਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਉਨ੍ਹਾਂ ਦਾ ਗਲ਼ਾ ਦਬਾਅ ਦਿੱਤਾ ਹੈ ਅਤੇ ਖੁਦ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਲਿਆ। ਮ੍ਰਿਤਕ ਦੀ ਪਹਿਚਾਣ 36 ਸਾਲਾ ਸੰਦੀਪ ਕੌਰ, ਉਸਦੀ ਧੀ ਮੋਟੋ ਕੌਰ 13 ਸਾਲ, 8 ਸਾਲ ਦੀ ਧੀ ਕਾਲੂ ਅਤੇ ਬੇਟਾ ਵਿਸ਼ਵਾਸ ਵਜੋਂ ਹੋਈ ਹੈ। ਅਜੇ ਤੱਕ ਅਜਿਹਾ ਖੌਫ਼ਨਾਕ ਕਦਮ ਚੁੱਕਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਚੱਲਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਪਤੀ ਦੀ 4 ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ। ਆਰਥਿਕ ਤੰਗੀ ਦਿਨੋਂ ਦਿਨ ਵਧਦੀ ਜਾ ਰਹੀ ਸੀ ਕਿ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਸੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Spread the love