ਚੰਡੀਗੜ੍ਹ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੀਆਂ 8 ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਸੈਮੀਫਾਈਨਲ’ ਵਜੋ ਜਾਣੀਆਂ ਜਾਂਦੀਆਂ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਬਿਗਲ ਵਜ ਗਿਆ ਹੈ। ਅੱਜ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਐਲਾਨ ਕੀਤਾ ਗਿਆ ਹੈ। 26 ਮਈ ਨੂੰ 2026 ਨੂੰ ਵੋਟਾਂ ਪੈਣਗੀਆਂ। ਚੋਣਾਂ ਲਈ ਉਮੀਦਵਾਰ 13 ਮਈ ਤੋਂ 16 ਤੱਕ ਨਾਮਜ਼ਦਗੀਆਂ ਕਰ ਸਕਣਗੇ। ਨਾਮਜ਼ਦਗੀਆਂ ਦੀ ਜਾਂਚ 18 ਮਈ 2026 ਨੂੰ ਹੋਵੇਗੀ ਅਤੇ 19 ਮਈ 2026 ਨੂੰ ਨਾਮਜ਼ਦਗੀ ਵਾਪਸ ਲਈ ਜਾ ਸਕਦੀ ਹੈ। ਗਿਣਤੀ 29 ਮਈ ਨੂੰ ਹੋਵੇਗੀ। ਮੋਹਾਲੀ, ਅਬੋਹਰ, ਬਰਨਾਲਾ, ਬਟਾਲਾ, ਬਠਿੰਡਾ, ਕਪੂਰਥਲਾ, ਮੋਗਾ ਅਤੇ ਪਠਾਨਕੋਟ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ।

Spread the love