ਅੰਮ੍ਰਿਤਸਰ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਇਕ ਸਰਕਾਰੀ ਅਧਿਆਪਕ ਦਾ ਕਤਲ ਕੀਤੇ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਅਧਿਆਪਕ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਉਸ ਉਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਹਮਲਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕੱਢ ਵੱਢ ਦਿੱਤਾ। ਇਹ ਘਟਨਾ ਦੁਪਹਿਰ ਕਰੀਬ 2 ਵਜੇ ਨਰੈਣਗੜ੍ਹ ਡ੍ਰੇਨ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਤਲਵੰਡੀ ਦੀ ਰਹਿਣ ਵਾਲੇ ਜਗਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਗਦੀਪ ਦਾ ਕਿਸੇ ਨਾਲ ਕੋਈ ਝਗੜਾ, ਦੁਸ਼ਮਣੀ ਨਹੀਂ ਸੀ। ਉਹ ਇਕ ਸਰਕਾਰੀ ਸਕੂਲ ਵਿੱਚ ਅਧਿਆਪਕ ਵਜੋਂ ਸੇਵਾਵਾਂ ਨਿਭਾਉਂਦੇ ਸਨ ਅਤੇ ਸ਼ਾਂਤ ਸੁਭਾਅ ਦੇ ਵਿਅਕਤੀ ਸਨ। ਪਰਿਵਾਰ ਵਾਲਿਆ ਦਾ ਕਹਿਣਾ ਹੈ ਕਿ ਪਤਾ ਨਹੀਂ ਉਨ੍ਹਾਂ ਦਾ ਕਤਲ ਕਿਉਂ ਕੀਤਾ ਗਿਆ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Spread the love