4 ਮਾਰਚ 2022

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੂਬਾ ਪਾਰਟੀ ਅਬਜ਼ਰਵਰ ਅਜੈ ਮਾਕਨ ਨੂੰ 10 ਮਾਰਚ ਨੂੰ ਪੰਜਾਬ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਕਾਂਗਰਸ ਪਾਰਟੀ ਵੱਲੋਂ ਅਜੈ ਮਾਕਨ ਨੂੰ ਚੁਣੇ ਹੋਏ ਨੁਮਾਇੰਦਿਆਂ ‘ਤੇ ਨਜ਼ਰ ਰੱਖਣ ਅਤੇ ਮਾਮਲੇ ਦੀ ਪੂਰੀ ਜਾਣਕਾਰੀ ਕੇਂਦਰੀ ਲੀਡਰਸ਼ਿਪ ਨੂੰ ਦੇਣ ਕਿਹਾ ਗਿਆ ਹੈ. ਪਾਰਟੀ ਇੰਚਾਰਜਾਂ ਨੂੰ ਵੀ 10 ਮਾਰਚ ਤੋਂ ਰਾਜਾਂ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ, ਉਹ ਕਾਂਗਰਸੀ ਵਿਧਾਇਕਾਂ ਨੂੰ ਦੂਜੀਆਂ ਪਾਰਟੀਆਂ ਦੀ ਖਰੀਦੇ-ਫਰੋਖਤ ਤੋਂ ਬਚਾਉਣਾ ਚਾਹੁੰਦੀ ਹੈ. 2017 ਵਿੱਚ ਗੋਆ ਤੇ ਮਨੀਪੁਰ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰਨ ਦੇ ਬਾਵਜੂਦ ਕਾਂਗਰਸ ਸਰਕਾਰ ਨਹੀਂ ਬਣਾ ਸਕੀ ਕਿਉਂਕਿ ਇਸਦੇ ਵਿਧਾਇਕਾਂ ਨੂੰ ਖਰੀਦ ਲਿਆ ਗਿਆ ਸੀ।

Spread the love